26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਬਲੌਜ਼ਮ ਕਾਨਵੈਂਟ ਸਕੂਲ ਦਾ ਸਮਰ ਕੈਂਪ ਸਮਾਪਤ ਤੇ ਵਿਦਿਆਥੀਆਂ ਨੂੰ ਵੰਡੇ ਈ-ਸਰਟੀਫਿਕੇਟ

Ad Position 21
No active advertisement
ਅਜੀਤ ਡੈਸਕ 05-06-2025
ਜਗਰਾਉਂ, 4 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਲਗਾਏ ਗਏ ਸੱਤ ਦਿਨਾਂ ਸਮਰ ਕੈਂਪ ਸਮਾਪਤ ਹੋਇਆ | ਜਿਸ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਇਸ ਦਾ ਭਰਪੂਰ ਆਨੰਦ ਮਾਣਿਆ ਗਿਆ ਅਤੇ ਹਰਿਆਣਵੀ ਭਾਸ਼ਾ ਦੇ ਨਾਲ-ਨਾਲ ਉਥੋਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਨੂੰ ਨੇੜਿਓ ਜਾਣਿਆ | ਜਿਸ ਦੇ ਨਤੀਜੇ ਵਜੋਂ ਸੀ.ਬੀ.ਐੱਸ.ਈ ਵਲੋਂ ਭੇਜੇ ਗਏ ਲਿੰਕ ਤੋਂ ਵਿਦਿਆਰਥੀ ਅਤੇ ਅਧਿਆਪਕਾਂ ਨੇ ਈ-ਸਰਟੀਫਿਕੇਟ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ | ਉਨ੍ਹਾਂ ਵਿਚ ਨਵਾਂ ਉਤਸ਼ਾਹ ਤੇ ਜਜ਼ਬਾ ਪੈਦਾ ਕਰਦੇ ਹਨ | ਕੈਂਪ ਦੌਰਾਨ ਵਧੀਆ ਕਾਰਗੁਜਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਈ-ਸਰਟੀਫਿਕੇਟ ਵੰਡੇ | ਇਸ ਮੌਕੇ ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਵਿਦਿਆਰਥੀਆਂ ਨੂੰ ਇਸ ਸਰਟੀਫਿਕੇਟ ਪ੍ਰਾਪਤ ਹੋਣ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਨਿੱਜੀ ਸੰਸਥਾਵਾਂ ਰਜਿਸਟਰਡ ਕਰਵਾਉਣਾ ਲਾਜ਼ਮੀ- ਸੀ.ਡੀ.ਪੀ.ਓ. ਅਗਲੀ ਖ਼ਬਰ ਪਾਵਰਕਾਮ ਸੇਵਾਮੁਕਤ ਮੁਲਾਜ਼ਮਾਂ ਵਲੋਂ ਮੈਨੇਜਮੈਂਟ ਦੀ ਟਾਲ-ਮਟੋਲ ਵਾਲੀ ਨੀਤੀ ਖ਼ਿਲਾਫ਼ ਰੋਸ ਮੁਜ਼ਾਹਰਾ
Ad Position 24