26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਨਿੱਜੀ ਸੰਸਥਾਵਾਂ ਰਜਿਸਟਰਡ ਕਰਵਾਉਣਾ ਲਾਜ਼ਮੀ- ਸੀ.ਡੀ.ਪੀ.ਓ.

Ad Position 21
No active advertisement
ਅਜੀਤ ਡੈਸਕ 05-06-2025
ਰਾਏਕੋਟ, 4 ਜੂਨ (ਸੁਸ਼ੀਲ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਲਈ ਪ੍ਰਾਈਵੇਟ ਸੰਸਥਾਵਾਂ ਜੋ ਕਿ ਅਰਲੀ ਚਾਇਲਡ ਐਂਡ ਐਜੂਕੈਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰਡ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਜਿਸ ਦੇ ਤਹਿਤ ਸੂਬੇ ਵਿਚ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵਲੋਂ ਰਜਿਸਟਰਸ਼ੇਨਾਂ ਕਰਨੀਆਂ ਲਾਜ਼ਮੀ ਕੀਤੀਆਂ ਗਈਆਂ ਹਨ | ਇਸ ਸਬੰਧੀ ਬਲਾਕ ਰਾਏਕੋਟ ਦੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਮੈਡਮ ਨਿਤਿਕਾ ਢੀਂਗਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਪਲੇਅ ਵੇਅ ਜਾਂ ਪ੍ਰੀ-ਨਰਸਰੀ ਨਿੱਜੀ ਸੰਸਥਾਵਾਂ ਵਲੋਂ ਹੁਣ ਤੱਕ ਰਜਿਸਟਰੇਸ਼ਨ ਨਹੀਂ ਕਰਵਾਈ ਗਈ | ਉਨ੍ਹਾਂ ਲਈ 18 ਮਈ ਤੱਕ ਆਪਣੇ ਸੰਸਥਾ ਦੀ ਰਜਿਸਟਰੇਸ਼ਨ ਕਰਵਾਉਣਾਂ ਲਾਜ਼ਮੀ ਹੈ | ਉਨ੍ਹਾਂ ਕਿਹਾ ਇਸ ਸਬੰਧੀ ਵਿਭਾਗ ਦੀ ਵੈਬਸਾਈਟ 'ਤੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਲਾਂਪੁਰ 'ਚ ਸਰਕਾਰ ਦੁਆਰਾ 'ਯੁੱਧ ਨਸ਼ਿਆਂ ਵਿਰੁੱਧ' ਸੰਮੇਲਨ ਨੂੰ ਡਾ: ਕੇ.ਐੱਨ.ਐੱਸ ਕੰਗ ਨੇ ਕੀਤਾ ਸੰਬੋਧਨ ਅਗਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਦਾ ਸਮਰ ਕੈਂਪ ਸਮਾਪਤ ਤੇ ਵਿਦਿਆਥੀਆਂ ਨੂੰ ਵੰਡੇ ਈ-ਸਰਟੀਫਿਕੇਟ
Ad Position 24