26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪਾਵਰਕਾਮ ਸੇਵਾਮੁਕਤ ਮੁਲਾਜ਼ਮਾਂ ਵਲੋਂ ਮੈਨੇਜਮੈਂਟ ਦੀ ਟਾਲ-ਮਟੋਲ ਵਾਲੀ ਨੀਤੀ ਖ਼ਿਲਾਫ਼ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 05-06-2025
ਰਾਏਕੋਟ, 4 ਜੂਨ (ਬਲਵਿੰਦਰ ਸਿੰਘ ਲਿੱਤਰ)-ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਦੇ ਸਾਥੀਆਂ ਵਲੋਂ ਮੰਡਲ ਰਾਏਕੋਟ ਵਿਖੇ ਰੋਸ ਭਰਪੂਰ ਰੈਲੀ ਕੀਤੀ ਗਈ | ਇਸ ਰੈਲੀ ਦੌਰਾਨ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਾਵਰਕਾਮ ਮੈਨੇਜਮੈਂਟ ਸਹਿਮਤੀ ਹੋਈਆਂ ਮੰਗਾਂ ਨੂੰ ਲਾਗੂ ਕਰਨ ਵਿਚ ਆਨਾ-ਕਾਨੀ ਕਰ ਰਹੀ ਹੈ | ਇਸ ਧਰਨੇ ਦੌਰਾਨ ਵੱਖ-ਵੱੱਖ ਆਗੂਆਂ ਵਲੋਂ ਆਪਣੇ ਵਿਚਾਰ ਸ਼ਾਂਝੇ ਕਰਦਿਆਂ ਸੇਵਾਮੁਕਤ ਮੁਲਾਜ਼ਮਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਵਿੱਢਣ ਲਈ ਲਾਮਬੰਦ ਕੀਤਾ | ਸੇਵਾਮੁਕਤ ਮੁਲਾਜ਼ਮਾਂ ਨੇ ਸਖ਼ਤ ਤਾੜਨਾ ਕੀਤੀ ਕਿ ਜੇਕਰ ਮੈਨੇਜਮੈਂਟ ਉਨ੍ਹਾਂ ਨਾਲ ਵਾਅਦੇ ਕਰਕੇ ਖ਼ਰੀ ਨਹੀਂ ਉਤਰਦੀ ਤਾਂ ਮਿਤੀ 20 ਜੂਨ ਤੱਕ ਪੰਜਾਬ ਭਰ 'ਚ ਡਵੀਜ਼ਨ ਪੱਧਰੀ ਧਰਨੇ ਦਿੱਤੇ ਜਾਣਗੇ | ਜਿਸ ਦੀ ਜਿੰਮੇਵਾਰੀ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ | ਇਸ ਮੌਕੇ ਸਰਕਲ ਸਕੱਤਰ ਜਸਵੰਤ ਸਿੰਘ ਕੁਤਬਾ, ਪ੍ਰਧਾਨ ਬਿੱਲੂ ਖਾਂ, ਜਰਨੈਲ ਸਿੰਘ, ਨਿਰਮਲ ਦਾਸ, ਚਰਨ ਸਿੰਘ ਝੋਰੜਾਂ, ਸੁਰਜੀਤ ਸਿੰਘ, ਨਿਹਾਲ ਸਿੰਘ, ਬਹਾਦਰ ਸਿੰਘ, ਨਿਰਮਲ ਸਿੰਘ, ਕਿ੍ਸ਼ਨ ਚੰਦ, ਮਨਜੀਤ ਸਿੰਘ, ਹਰਪਾਲ ਸਿੰਘ, ਸਤਵੰਤ ਸਿੰਘ, ਸੁਖਦੇਵ ਸਿੰਘ, ਮੱਖਰ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਭਾਜਪਾ-ਕਾਂਗਰਸ ਦੀ ਆਪਸੀ ਮਿਲੀਭੁਗਤ ਹੋਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਦਾਅਵਾ <... ਅਗਲੀ ਖ਼ਬਰ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਸਮਾਗਮਾਂ ਬਾਰੇ ਬਣਾਇਆ ਜਾ ਰਿਹਾ ਮਾਹੌਲ ਕੌਮੀ ਹਿਤਾਂ ਵਿਚ ਨਹੀਂ- ਬਾਬਾ ਘਾਲਾ ਸਿੰਘ ਨਾ...
Ad Position 24