27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਆਲੀਵਾਲ ਦੇ ਕਿ੍ਕਟ ਟੂਰਨਾਮੈਟ 'ਚ ਆਲੀਵਾਲ ਨੂੰ ਹਰਾ ਕੇ ਬੀਰਮੀ ਦੇ ਗੱਭਰੂਆਂ ਨੇ ਜਿੱਤੀ ਟਰਾਫ਼ੀ

Ad Position 21
No active advertisement
ਅਜੀਤ ਡੈਸਕ 05-06-2025
ਭੂੰਦੜੀ, 4 ਜੂਨ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਆਲੀਵਾਲ ਵਿਖੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ 32 ਟੀਮਾਂ ਨੇ ਭਾਗ ਲਿਆ ਅਤੇ ਬੀਰਮੀ ਨੇ ਆਲੀਵਾਲ ਦੇ ਗੱਭਰੂਆਂ ਨੂੰ ਹਰਾ ਕੇ ਪਹਿਲੀ ਪਜੀਸ਼ਨ ਹਾਸਲ ਕੀਤੀ | ਇਸ ਟੂਰਨਾਮੈਂਟ ਦੀ ਕਮੈਟਰੀ ਮਨੀ ਜਗਰਾਉਂ ਨੇ ਬੜੇ ਹੀ ਸੁਚੱਜੇ ਢੰਗ ਨਾਲ ਨਿਭਾਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਸ਼ਾਮਿਲ ਹੋਏ, ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮਨਿੰਦਰ ਸਿੰਘ ਬੀਰਮੀ, ਲਖਵੀਰ ਸਿੰਘ ਲੱਖਾ ਆਲੀਵਾਲ ਅਤੇ ਸ਼ਨੀ ਈਸੇਵਾਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਮੋਹਣ ਸਿੰਘ, ਪ੍ਰਧਾਨ ਕਰਨੈਲ ਸਿੰਘ ਕਾਕੂ, ਨੰਬਰਦਾਰ ਹਰਦੇਵ ਸਿੰਘ ਦੇਬੀ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਜਗਪਾਲ ਸਿੰਘ ਭੋਲਾ ਆਦਿ ਨੇ ਪਹੁੰਚਣ ਵਾਲੀਆਂ ਟੀਮਾਂ ਅਤੇ ਦਰਸ਼ਕਾਂ ਨੂੰ ਧੰਨਵਾਦੀ ਸ਼ਬਦ ਕਹੇ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ, ਹਰਜੀਤ ਸਿੰਘ ਪੰਚ, ਸਾਬਕਾ ਸੈਨਿਕ ਭਾਗ ਸਿੰਘ, ਗੁਰਦੀਪ ਸਿੰਘ ਪੰਚ, ਵਿਨੇਪਾਲ ਸਿੰਘ ਬਰਾੜ, ਨੰਬਰਦਾਰ ਚੂਹੜ ਸਿੰਘ, ਅਵਤਾਰ ਸਿੰਘ, ਅੰਗਰੇਜ ਸਿੰਘ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਜੰਡੀ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਵਜੋਂ 25 ਸਾਲ ਸੇਵਾ ਨਿਭਾਉਣ ਵਾਲੇ ਮਾ. ਗੁਰਦੇਵ ਸਿੰਘ ਦਾ ਸਨਮਾਨ ਅਗਲੀ ਖ਼ਬਰ ਪ੍ਰਾਈਵੇਟ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਤੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ-ਜ਼ਿਲ੍ਹਾ ਪ੍ਰੋਗਰਾਮ...
Ad Position 24