27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨਗਰ ਜੰਡੀ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਵਜੋਂ 25 ਸਾਲ ਸੇਵਾ ਨਿਭਾਉਣ ਵਾਲੇ ਮਾ. ਗੁਰਦੇਵ ਸਿੰਘ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 05-06-2025
ਸਿੱਧਵਾਂ ਬੇਟ, 4 ਜੂਨ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਦੇ ਗੁਰਦੁਆਰਾ ਬਾਬਾ ਬਿਧੀ ਚੰਦ ਛੀਨਾਂ ਦੇ ਪ੍ਰਧਾਨ ਵਜੋਂ ਲਗਾਤਾਰ 25 ਸਾਲ ਸੇਵਾ ਨਿਭਾ ਕੇ ਸਰਬਸੰਮਤੀ ਨਾਲ ਆਪਣੀ ਸੇਵਾ ਛੱਡਣ ਵਾਲੇ ਰਿਟਾ. ਮਾ. ਗੁਰਦੇਵ ਸਿੰਘ ਛੀਨਾਂ ਦਾ ਗੁਰਦੁਆਰਾ ਕਮੇਟੀ ਅਤੇ ਮਹਿਲਾ ਮੰਡਲ ਦੀਆਂ ਬੀਬੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਡ ਦੀਮਹਿਲਾ ਸਰਪੰਚ ਬੀਬੀ ਅਮਰਜੀਤ ਕੌਰ ਛੀਨਾਂ ਨੇ ਆਖਿਆ ਕਿ ਜਿਸ ਤਰ੍ਹਾਂ ਪ੍ਰਧਾਨ ਸਾਹਿਬ ਆਪਣੀ ਸਰਕਾਰੀ ਡਿਊਟੀ ਨਿਭਾਉਣ ਦੇ ਨਾਲ-ਨਾਲ ਲੰਬਾ ਸਮਾਂ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਅਜਿਹੀ ਸੇਵਾ ਕਿਸੇ ਵਿਰਲੇ ਇਨਸਾਨ ਨੂੰ ਮਿਲਦੀ ਹੈ, ਇਸ ਲਈ ਉਨ੍ਹਾਂ ਦੀ ਸੇਵਾਵਾਂ ਨੂੰ ਸੰਗਤ ਹਮੇਸ਼ਾਂ ਯਾਦ ਰੱਖੇਗੀ | ਇਸ ਮੌਕੇ ਭਾਈ ਅਜਮੇਰ ਸਿੰਘ ਖ਼ਾਲਸਾ, ਸਾਬਕਾ ਸਰਪੰਚ ਜਗਰਾਜ ਸਿੰਘ, ਪੰਚ ਗੁਰਜੀਤ ਸਿੰਘ, ਸਾਬਕਾ ਪੰਚ ਜਗਦੇਵ ਸਿੰਘ, ਸਾਬਕਾ ਪੰਚ ਸੁਖਜੀਤ ਸਿੰਘ, ਬਲਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਪਿੰਦਾ, ਬੀਬੀ ਅੰਮਿ੍ਤਪਾਲ ਕੌਰ, ਪਰਦੀਪ ਕੌਰ, ਕੁਲਦੀਪ ਕੌਰ, ਕੁਲਵਿੰਦਰ ਕੌਰ, ਪਰਕਾਸ ਕੌਰ, ਦਲਜੀਤ ਕੌਰ, ਨਰਦੀਪ ਕੌਰ ਅਤੇ ਹੋਰ ਸੰਗਤ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਜਥੇਬੰਦੀ ਦੇ ਆਗੂਆਂ ਨੇ ਝੂਠੇ ਕੇਸ ਨੂੰ ਰੱਦ ਕਰਵਾਉਣ ਲਈ ਐੱਸ.ਐੱਸ.ਪੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਆਲੀਵਾਲ ਦੇ ਕਿ੍ਕਟ ਟੂਰਨਾਮੈਟ 'ਚ ਆਲੀਵਾਲ ਨੂੰ ਹਰਾ ਕੇ ਬੀਰਮੀ ਦੇ ਗੱਭਰੂਆਂ ਨੇ ਜਿੱਤੀ ਟਰਾਫ਼ੀ
Ad Position 24