21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਦਲਾਅ ਵਾਲੀ ਮਾਨ ਸਰਕਾਰ ਹੜ੍ਹ ਪੀੜ੍ਹਤ ਕਿਸਾਨਾਂ ਦੇ ਸਹਿਕਾਰੀ ਤੇ ਦੂਜੀਆਂ ਬੈਂਕਾਂ ਤੋਂ ਲਏ ਗਏ ਕਰਜ਼ਿਆਂ ਨੂੰ ਤੁਰੰਤ ਮੁਆਫ਼ ਕਰੇ-ਤਲਵਾੜਾ, ਜੰਡੀ <br/>

Ad Position 21
No active advertisement
ਅਜੀਤ ਡੈਸਕ 31-08-2025
ਸਿੱਧਵਾਂ ਬੇਟ, 30 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਤੇ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਤਲਵਾੜਾ ਦੇ ਪ੍ਰਧਾਨ ਰਛਪਾਲ ਸਿੰਘ ਤਲਵਾੜਾ ਅਤੇ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਜੰਡੀ ਦੇ ਪ੍ਰਧਾਨ ਅਜਮੇਰ ਸਿੰਘ ਛੀਨਾਂ ਜੰਡੀ ਨੇ ਬਦਲਾਅ ਵਾਲੀ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿਚ ਆਏ ਹੜ੍ਹਾਂ ਦੇ ਨਾਲ ਭਾਰੀ ਬਰਸਾਤਾਂ ਕਾਰਨ ਜਿੰਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ ਅਤੇ ਘਰ ਪੂਰੀ ਤਰ੍ਹਾਂ ਨਸ਼ਟ ਹੋ ਗਏ ਹਨ | ਉਨ੍ਹਾਂ ਕਿਸਾਨਾਂ ਵਲੋਂ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਅਤੇ ਹੋਰ ਸਰਕਾਰੀ ਬੈਂਕਾਂ ਕੋਲੋਂ ਲਏ ਗਏ ਕਰਜ਼ਿਆਂ ਨੂੰ ਤੁਰੰਤ ਮੁਆਫ਼ ਕਰਨ ਦਾ ਫ਼ੈਸਲਾ ਲਵੇ | ਉਨ੍ਹਾਂ ਆਖਿਆ ਕਿ 1988 ਤੋਂ ਬਾਅਦ ਸ਼ਾਇਦ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ ਕਿ ਕਿਸਾਨਾਂ ਦੀ ਪੱਕਣ ਜਾ ਰਹੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਨਸ਼ਟ ਹੋ ਗਈ | ਕਿਸਾਨਾਂ ਦੇ ਅਨੇਕਾਂ ਕੀਮਤੀ ਡੰਗਰ ਹੜ੍ਹਾਂ ਦੀ ਭੇਂਟ ਚੜ੍ਹ ਗਏ ਅਤੇ ਖੇਤਾਂ ਵਿਚ ਬਣੇ ਘਰ ਵੀ ਮਿੱਟੀ ਹੋ ਗਏ | ਜਿਸ ਕਾਰਨ ਦੇਸ਼ ਦਾ ਅੰਨਦਾਤਾ ਅੱਜ ਪੂਰੀ ਤਰ੍ਹਾਂ ਆਰਥਿਕ ਪੱਖੋਂ ਕਮਜ਼ੋਰ ਹੋ ਕੇ ਰਹਿ ਗਿਆ ਹੈ | ਇਸ ਲਈ ਸਰਕਾਰਾਂ ਨੂੰ ਉਨ੍ਹਾਂ ਦੀ ਬਾਂਹ ਫੜ੍ਹਣ ਲਈ ਤੁਰੰਤ ਉਨ੍ਹਾਂ ਵਲੋਂ ਲੈ ਗਏ ਕਰਜ਼ਿਆਂ 'ਤੇ ਲਕੀਰ ਮਾਰ ਦੇਣੀ ਚਾਹੀਦੀ ਹੈ | ਉਨ੍ਹਾਂ ਆਖਿਆ ਕਿ ਅਜੇ ਵੀ ਮੌਸਮ ਵਿਭਾਗ ਹੋਰ ਬਰਸਾਤ ਹੋਣ ਦੀ ਭਵਿੱਖਬਾਣੀ ਕਰ ਰਿਹਾ ਹੈ ਇਸ ਲਈ ਸਰਕਾਰ ਕੁਝ ਸੋਚੇ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਕੋਈ ਰਾਹਤ ਪੈਕੇਜ਼ ਦਾ ਐਲਾਨ ਕਰੇ |

Ad Position 22
No active advertisement
ਪਿਛਲੀ ਖ਼ਬਰ ਟੁੱਟੀਆਂ ਸੜਕਾਂ ਨੂੰ ਲੱਗ ਰਹੇ ਨੇ ਭੱਠੇ ਦੀ ਕੇਰੀ ਦੇ ਪੈਂਚਰ <br/> ਅਗਲੀ ਖ਼ਬਰ ਸਾਬਕਾ ਸਰਪੰਚ ਹਰਪਾਲ ਸਿੰਘ ਉੱਪਲ ਸਰਕਲ ਚੌਂਕੀਮਾਨ ਤੇ ਸਤਵੰਤ ਸਿੰਘ ਮਲਸੀਹਾਂ ਸਰਕਲ ਸਿੱਧਵਾਂ ਬੇਟ ਦਾ ਪ੍ਰਧਾਨ ਨਿਯੁਕਤ...
Ad Position 24