20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੂਬਾ ਅਤੇ ਕੇਂਦਰ ਸਰਕਾਰ ਨੇ ਅਜੇ ਤੱਕ ਹੜ੍ਹ ਪੀੜ੍ਹਤ ਲੋਕਾਂ ਨੂੰ ਰਾਹਤ ਰਾਸ਼ੀ ਦੇਣ ਲਈ ਜੁਬਾਨ ਤੱਕ ਨਹੀਂ ਖੋਲ੍ਹੀ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 31-08-2025
ਸਿੱਧਵਾਂ ਬੇਟ, 30 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਤਲੁਜ, ਬਿਆਸ ਅਤੇ ਰਾਵੀ ਵਿਚ ਆਏ ਜ਼ਬਰਦਸਤ ਹੜ੍ਹਾਂ ਦੀ ਮਾਰ ਝੱਲ ਰਹੇ ਸੂਬੇ ਦੇ 8 ਜ਼ਿਲਿ੍ਹਆਂ ਦੇ ਪੀੜ੍ਹਤ ਲੋਕਾਂ ਦੀ ਜਲਦੀ ਮਦਦ ਕਰਨ ਲਈ ਹਾਕਮ ਧਿਰ ਵਿਰੋਧੀ ਸਾਰੀਆਂ ਸਿਆਸੀ ਪਾਰਟੀਆਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੂਬੇ ਦੀ 'ਆਪ' ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਦੀਆਂ ਨਜ਼ਰ ਆ ਰਹੀਆਂ ਹਨ ਪਰ ਸਰਕਾਰਾਂ ਨੇ ਅਜੇ ਵੀ ਚੁੱਪੀ ਵੱਟੀ ਹੋਈ ਹੈ | ਸਰਕਾਰਾਂ ਦੀ ਚੁੱਪੀ 'ਤੇ ਸਵਾਲ ਖੜ੍ਹੇ ਕਰਦੇ ਹੋਏ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀਆਂ ਜਥੇਦਾਰ ਗੁਰਮੀਤ ਸਿੰਘ ਹਾਂਸ, ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ, ਸਾਬਕਾ ਚੇਅਰਮੈਨ ਵਰਦੀਪ ਸਿੰਘ ਦੀਪਾ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਜਤਿੰਦਰਪਾਲ ਸਿੰਘ ਬੱਬੀ ਮਾਨ ਨੇ ਆਖਿਆ ਕਿ ਲੋਕ ਇਕ ਹਫ਼ਤੇ ਤੋਂ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਹਨ | ਉਨ੍ਹਾਂ ਦੇ ਮਾਲ-ਡੰਗਰਾਂ ਦਾ ਬੁਰਾ ਹਾਲ ਹੈ | ਲੋਕ ਕੋਠਿਆਂ ਦੀਆਂ ਛੱਤਾਂ 'ਤੇ ਬੈਠ ਕੇ ਦਿਨ ਕੱਟੀ ਕਰ ਰਹੇ ਹਨ ਪਰ ਅਫਸੋਸ ਦੀ ਗੱਲ ਹੈ ਕਿ ਅਜੇ ਤੱਕ ਸੂਬਾ ਅਤੇ ਕੇਂਦਰ ਸਰਕਾਰ ਨੇ ਅਜੇ ਤੱਕ ਹੜ੍ਹ ਪੀੜ੍ਹਤ ਲੋਕਾਂ ਨੂੰ ਰਾਹਤ ਰਾਸ਼ੀ ਦੇਣ ਲਈ ਜੁਬਾਨ ਤੱਕ ਨਹੀਂ ਖੋਲ੍ਹੀ | ਉਕਤ ਆਗੂਆਂ ਨੇ ਆਖਿਆ ਕਿ ਜਦੋਂ ਭਾਰਤ ਦੇ ਕਿਸੇ ਹੋਰ ਸੂਬੇ ਵਿਚ ਅਜਿਹੀ ਕੁਦਰਤੀ ਆਫਤ ਆਉਂਦੀ ਹੈ ਤਾਂ ਪ੍ਰਧਾਨ ਮੰਤਰੀ ਖੁਦ ਹਵਾਈ ਸਰਵੇਖਣ ਕਰਕੇ ਪੀੜ੍ਹਤ ਲੋਕਾਂ ਲਈ ਵੱਡੀ ਰਾਹਤ ਦਾ ਐਲਾਨ ਕਰਦੇ ਹਨ ਪਰ ਅਜੇ ਤੱਕ ਪ੍ਰਧਾਨ ਮੰਤਰੀ ਨੇ ਪੰਜਾਬ ਵਿਚ ਆਏ ਹੜ੍ਹਾਂ ਸੰਬੰਧੀ ਚਿੰਤਾ ਤੱਕ ਨਹੀਂ ਜਾਹਿਰ ਕੀਤੀ | ਜਦਕਿ ਸੂਬੇ ਦੇ ਮੁੱਖ ਮੰਤਰੀ ਵੀ ਪ੍ਰਭਾਵਿਤ ਹੋਏ ਕੁਝ ਕੁ ਪਿੰਡਾਂ ਦਾ ਦੌਰਾ ਕਰਕੇ ਆਪਣੀ ਸਿਆਸਤ ਚਮਕਾ ਚੁੱਕੇ ਹਨ | ਉਨ੍ਹਾਂ ਆਖਿਆ ਕਿ ਹੁਣ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾਂ ਹੀ ਅੱਗੇ ਆ ਰਹੀਆਂ ਹਨ | ਉਨ੍ਹਾਂ ਕੇਂਦਰ ਅਤੇ ਪੰਜਾਬ ਤੋਂ ਤੁਰੰਤ ਪੀੜ੍ਹਤ ਲੋਕਾਂ ਲਈ ਰਾਹਤ ਰਾਸ਼ੀ ਦੀ ਮੰਗ ਕਰਦੇ ਹੋਏ ਇਹ ਵੀ ਆਖਿਆ ਕਿ ਸਾਡੇ ਨੇਤਾ ਮਨਪ੍ਰੀਤ ਸਿੰਘ ਇਯਾਲੀ ਸਾਨੂੰ ਜੋ ਵੀ ਹੁਕਮ ਲਗਾਉਣਗੇ ਅਸੀਂ ਪੀੜ੍ਹਤ ਲੋਕਾਂ ਦੀ ਮਦਦ ਲਈ ਉਨ੍ਹਾਂ ਦੇ ਨਾਲ ਖੜ੍ਹਾਂਗੇ |
Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਵਿਖੇ ਮੇਲਾ ਛਪਾਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫਰੰਸ ਸੰਬੰਧੀ ਅਹਿਮ ਮੀਟਿੰਗ ਅਗਲੀ ਖ਼ਬਰ ਕਾਂਗਰਸ ਸੰਗਠਨ ਦੀ ਮੀਟਿੰਗ 'ਚ ਜਗਰਾਉਂ ਕਾਂਗਰਸ ਦੀ ਧੜੇ੍ਹਬੰਦੀ ਖੁੱਲ੍ਹ ਕੇ ਸਾਹਮਣੇ ਆਈ
Ad Position 24