20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੰਤ ਬਾਬਾ ਅਜਾਇਬ ਸਿੰਘ ਬੋਪਾਰਾਏ ਕਲਾਂ ਵਾਲਿਆਂ ਦੇ 37ਵੇਂ ਬਰਸੀ ਸਮਾਗਮ ਸੰਬੰਧੀ ਧਾਰਮਿਕ ਸਮਾਗਮ ਸ਼ੁਰੂ

Ad Position 21
No active advertisement
ਅਜੀਤ ਡੈਸਕ 31-08-2025
ਗੁਰਦੁਆਰਾ ਪੰਜੂਆਣਾ ਸਾਹਿਬ ਲੰਮਾ-ਜੱਟਪੁਰਾ ਵਿਖੇ 6 ਸਤੰਬਰ ਨੂੰ ਬਰਸੀ ਸਮਾਗਮ ਮਨਾਇਆ ਜਾਵੇਗਾ-ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ
ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਲੰਮਾ-ਜੱਟਪੁਰਾ ਵਿਖੇ ਪੰਥ ਰਤਨ ਬ੍ਰਹਮਗਿਆਨੀ ਸੰਤ ਬਾਬਾ ਅਜਾਇਬ ਸਿੰਘ ਬੋਪਾਰਾਏ ਕਲਾਂ ਵਾਲਿਆਂ ਦੀ 37ਵੀਂ ਬਰਸੀ 6 ਸਤੰਬਰ ਨੂੰ ਮਨਾਉਣ ਸਬੰਧੀ ਧਾਰਮਿਕ ਸਮਾਗਮ ਸ਼ੁਰੂ ਹੋਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਪੰਜੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਨੇ ਦੱਸਿਆ ਕਿ 29 ਅਗਸਤ ਨੂੰ 12 ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋ ਚੁੱਕੀ ਹੈ, ਜਦਕਿ ਅੱਜ ਦੂਸਰੀ 12 ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਸਮਾਗਮਾਂ ਦੌਰਾਨ ਰੋਜ਼ਾਨਾ ਰਾਤ 8 ਵਜੇ ਤੋਂ ਰਾਤ 10 ਵਜੇ ਧਾਰਮਿਕ ਦੀਵਾਨ ਸਜੇਗਾ, ਜਿਸ ਦੌਰਾਨ ਰਾਗੀ ਜੱਥਿਆਂ ਤੇ ਮਹਾਂਪੁਰਸ਼ਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿ੍ਹਆ ਜਾਵੇਗਾ | ਉਨ੍ਹਾਂ ਦੱਸਿਆ ਕਿ ਬਰਸੀ ਸਮਾਗਮ ਦੇ ਅਖ਼ੀਰਲੇ ਦਿਨ ਮਿਤੀ 6 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਜਾਣਗੇ, ਜਿਸ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਵਿਦਵਾਨ ਹਾਜ਼ਰੀਆਂ ਭਰਨਗੇ | ਇਸ ਮੌਕੇ ਬੀਬੀ ਗੁਰਸ਼ਰਨ ਕੌਰ ਖ਼ਾਲਸਾ, ਗਿਆਨੀ ਭਾਗ ਸਿੰਘ, ਨਾਜਰ ਸਿੰਘ, ਬਲਦੇਵ ਸਿੰਘ, ਹਰਬੰਸ ਸਿੰਘ, ਜੋਬਨ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ ਭਰੋਵਾਲ ਕਲਾਂ, ਗੁਰਪਾਲ ਸਿੰਘ, ਬਲਵਿੰਦਰ ਸਿੰਘ ਭਰੋਵਾਲ ਕਲਾਂ, ਮਾ. ਰਾਮ ਸਿੰਘ, ਬਲਵੀਰ ਸਿੰਘ ਢਿੱਲੋਂ, ਸੂਬੇਦਾਰ ਤੇਜ਼ਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਨੇਡੀਅਨ ਬਜ਼ੁਰਗ ਨੂੰ ਵਿਆਹ ਦੇ ਜਾਲ 'ਚ ਫਸਾ ਕੇ 6 ਕਰੋੜ 14 ਲੱਖ ਤੋਂ ਵੱਧ ਦੀ ਠੱਗੀ <br/> ਅਗਲੀ ਖ਼ਬਰ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਵਲੋਂ ਪੀਰੀ ਨਿਵਾਸ ਸਰਾਂ ਦੇ ਕਾਰਜਾਂ ਦਾ ਜਾਇਜ਼ਾ
Ad Position 24