ਰਾਏਕੋਟ, 1 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਦਾ ਸੰਪੂਰਨਤਾ ਸਮਾਗਮ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਯੋਗ ਦੇਖ-ਰੇਖ ਕਰਵਾਇਆ ਗਿਆ | ਇਸ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਗੁਰੂਘਰ ਨਤਮਸਤਕ ਹੋਈਆਂ | ਇਸ ਸੰਪੂਰਨਤਾ ਦੀ ਕਥਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ (ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ) ਵਲੋਂ ਗੁਰਬਾਣੀ ਦੇ ਪਾਵਨ ਪ੍ਰਬਚਨਾਂ ਦੀ ਵਿਆਖਿਆ ਕਰਦਿਆਂ ਕੀਤੀ ਗਈ | ਉਨ੍ਹਾਂ ਸਿੱਖ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਆਖਿਆ ਕਿ ਸਾਨੂੰ ਸਿੱਖ ਧਰਮ ਵਿਚ ਪੂਰਨ ਪ੍ਰਪੱਕ ਹੋਣਾ ਚਾਹੀਦਾ ਹੈ ਅਤੇ ਗੁਰੂ ਮਹਾਰਾਜ ਵਲੋਂ ਦਰਸਾਏ ਸਿਧਾਂਤਾ 'ਤੇ ਚੱਲਦਿਆਂ ਆਪਣਾ ਜੀਵਨ ਸਫ਼ਲਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਪੰਥ ਦੇ ਮਹਾਨ ਵਿਦਵਾਨ ਸੰਤ ਗਿਆਨੀ ਭਗਵਾਨ ਸਿੰਘ ਟੱਲੇਵਾਲ ਭਿੰਡਰਾਂ ਵਾਲਿਆਂ ਨੇ ਕਥਾ-ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਉਪਦੇਸ਼ ਦਿੱਤਾ ਕਿ ਸਾਨੂੰ ਦੁਨਿਆਵੀ ਲੋਭ-ਲਾਲਚ ਨੂੰ ਛੱਡ ਕੇ ਬਾਣੇ ਤੇ ਬਾਣੀ ਦਾ ਧਾਰਨੀ ਹੋਣਾ ਚਾਹੀਦਾ ਹੈ ਤਾਂ ਜੋ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਬਚਨਾਂ ਤੋਂ ਸੇਧ ਮਿਲ ਸਕੇ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਆਪਣੇ ਸੰਬੋਧਨ ਦੌਰਾਨ ਸੰਗਤਾਂ ਨੂੰ ਗੁਰੂ ਲੜ੍ਹ ਲੱਗਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਵਲੋਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ ਅਤੇ ਪੰਥ ਦੇ ਮਹਾਨ ਵਿਦਵਾਨ ਸੰਤ ਗਿਆਨੀ ਭਗਵਾਨ ਸਿੰਘ ਟੱਲੇਵਾਲ ਭਿੰਡਰਾਂ ਵਾਲਿਆਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ ਗਏ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਕਥਾਵਾਚਕ ਭਾਈ ਸੁਰਿੰਦਰ ਸਿੰਘ, ਗੁਰਚਰਨ ਸਿੰਘ ਸੰਤ, ਹਰਸਿਮਰਨ ਸਿੰਘ ਸੰਤ, ਡਾ. ਹਰਪਾਲ ਸਿੰਘ ਗਰੇਵਾਲ ਸਾਬਕਾ ਕੌਂਸਲਰ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਗਿੱਲ, ਅਕਾਊਟੈਂਟ ਹਰਪ੍ਰੀਤ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ ਭੂੰਦੜੀ, ਹਰਜਿੰਦਰ ਸਿੰਘ ਆਰ.ਕੇ, ਗੁਰਵਿੰਦਰ ਸਿੰਘ ਸੁਪਰਵਾਈਜ਼ਰ, ਗੁਰਦੀਪ ਸਿੰਘ ਐੱਸ.ਕੇ, ਗੁਰਕੀਰਤ ਸਿੰਘ, ਗੁਰਜੀਤ ਸਿੰਘ ਗੁੱਜਰਵਾਲ, ਸੁਖਵਿੰਦਰ ਸਿੰਘ ਬਰ੍ਹਮੀ, ਰਾਮਦੀਪ ਸਿੰਘ, ਇੰਦਰਜੀਤ ਸਿੰਘ, ਰਣਜੀਤ ਸਿੰਘ, ਦਵਿੰਦਰ ਸਿੰਘ ਬਸਰਾਵਾਂ, ਗ੍ਰੰਥੀ ਗੁਰਮੀਤ ਸਿੰਘ, ਜਸਪਾਲ ਸਿੰਘ, ਰਵਿੰਦਰ ਸਿੰਘ ਦੱਧਾਹੂਰ ਆਦਿ ਹਾਜ਼ਰ ਸਨ |