15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕਲੇਰ ਵਲੋਂ ਛਪਾਰ ਮੇਲੇ 'ਤੇ ਅਕਾਲੀ ਦਲ ਦੀ ਰੈਲੀ ਲਈ ਰਸੂਲਪੁਰ ਵਿਖੇ ਮੀਟਿੰਗ

Ad Position 21
No active advertisement
ਅਜੀਤ ਡੈਸਕ 02-09-2025
ਹਠੂਰ, 1 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜੂ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਲੋਂ ਅੱਜ ਪਿੰਡ ਰਸੂਲਪੁਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਲਈ, ਪੰਜਾਬੀਆਂ ਦੇ ਦੁੱਖ-ਸੁੱਖ ਲਈ ਹਮੇਸ਼ਾ ਮੋਹਰੀ ਹੋ ਕੇ ਖੜ੍ਹਦੀ, ਲੜਦੀ ਆ ਰਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਹੁਣ ਜਦ ਹੜ੍ਹਾਂ ਨੇ ਚਾਰੇ ਪਾਸੇ ਤਬਾਹੀ ਮਚਾਈ ਹੈ ਤਾਂ ਉਨ੍ਹਾਂ ਦੀ ਪਾਰਟੀ ਦਾ ਹਰ ਇਕ ਆਗੂ ਖੁਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਦਿਨ-ਰਾਤ ਲੋਕਾਂ ਕੋਲ ਜਾ ਕੇ ਹਰ ਪ੍ਰਕਾਰ ਦੀ ਮਦਦ ਕਰ ਰਹੇ ਹਨ | ਜਦਕਿ ਸੱਤ੍ਹਾਧਾਰੀ ਪਾਰਟੀ ਦੇ ਆਗੂ ਇਹ ਔਖੀ ਘੜੀ ਸਮੇਂ ਗਾਇਬ ਹੀ ਹੋ ਗਏ ਹਨ | ਐੱਸ.ਆਰ. ਕਲੇਰ ਨੇ ਕਿਹਾ ਕਿ ਲੋਕਾਂ ਦੀ ਇਹ ਇਕੋ-ਇਕ ਭਰੋਸੇਯੋਗ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹੀ 7 ਸਤੰਬਰ ਨੂੰ ਮੇਲਾ ਛਪਾਰ ਵਿਖੇ ਪਾਰਟੀ ਵਲੋਂ ਰੈਲੀ ਕੀਤੀ ਜਾ ਰਹੀ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋ ਕੇ ਪੰਜਾਬ ਦੀ ਸੇਵਾ ਕਰ ਸਕੇ | ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਉਹ ਜਿੱਥੇ ਪਾਰਟੀ ਵਲੋਂ ਛਪਾਰ ਰੈਲੀ 'ਚ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਜਾਣਗੇ, ਉੱਥੇ ਉਹ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਵੀ ਕੰਮ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਸਰਕਲ ਮੱਲ੍ਹਾ ਦੇ ਇੰਚਾਰਜ ਪ੍ਰਧਾਨ ਪ੍ਰਮਿੰਦਰ ਸਿੰਘ ਚੀਮਾ, ਅਮਰਜੀਤ ਸਿੰਘ ਰਸੂਲਪੁਰ ਸਟੇਟ ਡੈਲੀਗੇਟ, ਜਸਵੀਰ ਸਿੰਘ, ਰਜਿੰਦਰ ਸਿੰਘ, ਗੁਰਜੰਟ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਪਾਲ ਸਿੰਘ, ਸੁਖਚੈਨ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ 'ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24