15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਜਥੇਦਾਰ ਗੁਰਮੇਲ ਸਿੰਘ ਆਂਡਲੂ ਦੂਜੀ ਵਾਰ ਸਰਕਲ ਆਂਡਲੂ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 02-09-2025
ਰਾਏਕੋਟ, 1 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਰਾਏਕੋਟ ਅੰਦਰ ਪਾਰਟੀ ਦੀ ਸਾਖ਼ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ | ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਰਕਲ ਆਂਡਲੂ ਦੇ ਪਿੰਡਾਂ ਦਾ ਵਿਸ਼ਾਲ ਇਕੱਠ ਪਿੰਡ ਆਂਡਲੂ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਹੋਇਆ | ਜਿਸ ਦੌਰਾਨ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਰਕਲ ਆਂਡਲੂ ਤੋਂ ਜਥੇਦਾਰ ਗੁਰਮੇਲ ਸਿੰਘ ਆਂਡਲੂ ਦੇ ਸ਼ਲਾਘਾਯੋਗ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੁੜ ਦੂਜੀ ਵਾਰ ਸਰਕਲ ਆਂਡਲੂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ਦਾ ਸਰਕਲ ਦੇ ਹਾਜ਼ਰ ਲੋਕਾਂ ਵਲੋਂ ਹੱਥ ਖੜ੍ਹੇ ਕਰਦਿਆਂ ਜੈਕਾਰਿਆਂ ਦੀ ਗੂੰਜ ਨਾਲ ਸਮਰਥਨ ਦਿੱਤਾ ਗਿਆ | ਜਥੇਦਾਰ ਗੁਰਮੇਲ ਸਿੰਘ ਆਂਡਲੂ ਦਾ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਜਗਜੀਤ ਸਿੰਘ ਤਲਵੰਡੀ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ | ਸ.ਡੱਲਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੇਲਾ ਛਪਾਰ ਕਾਨਫ਼ਰੰਸ ਸਬੰਧੀ ਅੱਜ 2 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਮੀਟਿੰਗ ਕਰਨ ਲਈ ਪੁੱਜ ਰਹੇ ਹਨ, ਜਿਨ੍ਹਾਂ ਦੇ ਵਿਚਾਰ ਸੁਣਨ ਲਈ ਸਮੁੱਚੇ ਹਲਕਿਆਂ 'ਚੋਂ ਸੀਨੀਅਰ ਆਗੂ ਹਾਜ਼ਰੀਆਂ ਭਰਨ | ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਪ੍ਰਧਾਨ ਅਮਨਦੀਪ ਸਿੰਘ ਗਿੱਲ, ਪਿ੍ਤਪਾਲ ਸਿੰਘ ਬਾਘਾ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਸਾਬਕਾ ਸਰਪੰਚ ਡਾ: ਸੁਖਦੇਵ ਸਿੰਘ ਕੇਡੀ ਗੋਬਿੰਦਗੜ੍ਹ, ਸਰਪੰਚ ਜਸਵੀਰ ਸਿੰਘ ਦੇਹੜਕਾ, ਪਿ੍ੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਜੁਗਰਾਜ ਸਿੰਘ ਰਾਜਾ ਭੈਣੀ ਦਰੇੜਾ, ਜਥੇਦਾਰ ਬਲਵਿੰਦਰ ਸਿੰਘ ਸੱਤੋਵਾਲ, ਰਾਜ ਸਿੰਘ ਸੱਤੋਵਾਲ, ਮਨਪ੍ਰੀਤ ਸਿੰਘ ਗਰੇਵਾਲ, ਰਵਿੰਦਰਪਾਲ ਸਿੰਘ ਰਾਜਾ ਗਰੇਵਾਲ, ਮੋਹਣ ਸਿੰਘ ਆਂਡਲੂ, ਬਲਵਿੰਦਰ ਸਿੰਘ ਬਸਰਾਉਂ, ਗੁਰਮੇਲ ਸਿੰਘ, ਜੋਗਿੰਦਰ ਸਿੰਘ ਆਂਡਲੂ, ਸਾਬਕਾ ਸਰਪੰਚ ਬਚਿੱਤਰ ਸਿੰਘ ਆਂਡਲੂ, ਸੋਮਵਰਮ ਆਂਡਲੂ, ਅਮਨਦੀਪ ਸਿੰਘ ਤੂਰ, ਪੰਚ ਜਗਦੇਵ ਸਿੰਘ, ਮਨਮੋਹਣ ਸਿੰਘ ਆਂਡਲੂ, ਪਰਮਿੰਦਰ ਸਿੰਘ, ਹਰਵੀਰ ਸਿੰਘ, ਗੱਗੀ ਗਰੇਵਾਲ, ਹਰਦਰਸ਼ਨ ਸਿੰਘ ਆਂਡਲੂ, ਚੌਧਰੀ ਸੁਰਜੀਤ ਸਿੰਘ, ਮਨਜੀਤ ਸਿੰਘ ਝੱਲੀ, ਬੂਟਾ ਸਿੰਘ ਤਾਜਪੁਰ, ਜਗਰੂਪ ਸਿੰਘ ਮਰਾਹੜ੍ਹ, ਪ੍ਰੀਤਮ ਸਿੰਘ ਗੋਗੀ, ਮੇਜਰ ਸਿੰਘ ਜਲਾਲਦੀਵਾਲ, ਸਾਬਕਾ ਸਰਪੰਚ ਚੇਤਨ ਸਿੰਘ ਜਲਾਲਦੀਵਾਲ, ਰਣਜੀਤ ਸਿੰਘ ਜੀਤਾ, ਅਵਨਿੰਦਰ ਸਿੰਘ ਜਲਾਲਦੀਵਾਲ, ਅਮਰੀਕ ਸਿੰਘ ਭੈਣੀ ਦਰੇੜਾ, ਨੰਬਰਦਾਰ ਜਸਪ੍ਰੀਤ ਸਿੰਘ ਭੈਣੀ ਦਰੇੜਾ, ਈਸ਼ਰ ਸਿੰਘ ਭੈਣੀ ਦਰੇੜਾ, ਭਗਵੰਤ ਸਿੰਘ ਭੈਣੀ ਦਰੇੜਾ, ਗੁਰਵਿੰਦਰ ਸਿੰਘ ਗਰੇਵਾਲ ਲਿੱਤਰਾਂ, ਰਛਪਾਲ ਸਿੰਘ ਰਾਜੂ ਲਿੱਤਰਾਂ, ਪੁਸ਼ਪਿੰਦਰ ਸਿੰਘ ਲਿੱਤਰਾਂ, ਪਾਲ ਸਿੰਘ ਲਿੱਤਰਾਂ, ਕੁਲਦੀਪ ਸਿੰਘ ਕੀਪਾ ਗੋਬਿੰਦਗੜ੍ਹ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਗੁਰਚਰਨ ਸਿੰਘ ਗੋਬਿੰਦਗੜ੍ਹ, ਬਿੱਕਰ ਸਿੰਘ ਗੋਬਿੰਦਗੜ੍ਹ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਤਲੁਜ 'ਚ ਪਾਣੀ ਦਾ ਪੱਧਰ ਹੋਰ ਵਧਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ ਅਗਲੀ ਖ਼ਬਰ ਭਾਰੀ ਮੀਂਹ ਕਾਰਨ ਬੜੂੰਦੀ ਸਮੇਤ ਵੱਖ-ਵੱਖ ਪਿੰਡਾਂ ਦੇ ਮੁੱਖ ਰਸਤਿਆਂ 'ਚ ਭਰਿਆ ਪਾਣੀ
Ad Position 24