ਗੁਰੂਸਰ ਸੁਧਾਰ, 1 ਸਤੰਬਰ (ਜਗਪਾਲ ਸਿੰਘ ਸਿਵੀਆਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸਾਹਿਬ ਸ਼ਹੀਦਾਂ ਪਿੰਡ ਸੁਧਾਰ ਵਿਚ ਇਕ ਕੰਪਿਊਟਰ ਸੈਂਟਰ ਸ਼ੁਰੂ ਕੀਤਾ | ਜਿਸ ਦਾ ਉਦਘਾਟਨ ਮੁੱਖ ਮਹਿਮਾਨ ਡਾ. ਇੰਦਰਜੀਤ ਸਿੰਘ ਢੀਂਗਰਾ, ਡਾਇਰੈਕਟਰ ਡੀ.ਐੱਨ. ਕੋਟਨੀਸ ਐਕਯੂਪੰਕਚਰ ਹਸਪਤਾਲ ਲੁਧਿਆਣਾ ਨੇ ਕੀਤਾ | ਇਸ ਮੌਕੇ ਟਰੱਸਟ ਦੇ ਲੁਧਿਆਣਾ ਪ੍ਰਧਾਨ ਜਸਵੰਤ ਸਿੰਘ ਛਾਪਾ, ਸਰਪ੍ਰਸਤ ਸਰਦਾਰ ਇਕਬਾਲ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਪੰਚ ਜਗਦੀਸ਼ ਕੌਰ, ਪੰਚ ਸੁਰਿੰਦਰ ਸਿੰਘ, ਮਹਿੰਦਰ ਸਿੰਘ, ਰਛਪਾਲ ਸਿੰਘ, ਬਾਬਾ ਬਲਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਹੋਰਨਾਂ ਨੇ ਡਾ. ਇੰਦਰਜੀਤ ਸਿੰਘ ਨੂੰ ਚੀਨੀ ਸਰਕਾਰ ਵਲੋਂ ਡਾ. ਬਾਈਕ ਬਾਸੂ ਉੱਤਰਾਧਿਕਾਰੀ ਦਾ ਸਰਵਉੱਚ ਪੁਰਸਕਾਰ ਦਿੱਤੇ ਜਾਣ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਇੰਦਰਜੀਤ ਸਿੰਘ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਪਿਛਲੇ ਕਈ ਸਾਲਾਂ ਤੋਂ ਪੂਰੀ ਦੁਨੀਆਂ ਵਿਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕੀਤੀ |ਇਸ ਮੌਕੇ ਦਿਨੇਸ਼ ਰਾਠੌਰ ਸਬ ਇੰਸਪੈਕਟਰ, ਪਿਆਰਾ ਸਿੰਘ ਐੱਲ.ਆਈ.ਸੀ., ਨਿਰਮਲ ਸਿੰਘ, ਬੀਬੀ ਕਿਰਨਜੀਤ ਕੌਰ, ਬੀਬੀ ਰਵਿੰਦਰਪਾਲ ਕੌਰ, ਦਲਵਿੰਦਰ ਕੌਰ, ਬਾਬਾ ਜਸਵੰਤ ਸਿੰਘ, ਬਾਬਾ ਪਾਲ ਸਿੰਘ, ਗੈਰੀ ਗਿੱਲ, ਕਮਲਦੀਪ ਸਿੰਘ ਆਦਿ ਹਾਜ਼ਰ ਸਨ |