17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਵਰ੍ਹਦੇ ਮੀਂਹ 'ਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 02-09-2025
ਹੰਬੜਾਂ, 1 ਸਤੰਬਰ (ਮੇਜਰ ਹੰਬੜਾਂ)- ਲੁਧਿਆਣਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਵਲੋਂ ਵਰ੍ਹਦੇ ਮੀਂਹ ਦੌਰਾਨ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਸਮੇਤ ਵਲੀਪੁਰ, ਮਾਣੀਏਵਾਲ, ਤਲਵੰਡੀ ਨੌ ਅਬਾਦ ਅਤੇ ਖਹਿਰਾ ਬੇਟ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਅਤੇ ਮੌਕੇ ਦੇ ਹਾਲਾਤ ਨੂੰ ਦੇਖਦਿਆਂ ਪ੍ਰਸ਼ਾਸਨ ਨੂੰ ਹਰਕਤ ਵਿਚ ਰਹਿਣ ਦੇ ਆਦੇਸ਼ ਜਾਰੀ ਕੀਤੇ ਅਤੇ ਬੰਨ੍ਹ 'ਤੇ ਬੈਠੇ ਲੋਕਾਂ ਦਾ ਹਾਲ ਜਾਣਿਆ | ਡੀ.ਸੀ. ਹਿਮਾਂਸ਼ੂ ਜੈਨ ਨੇ ਕਿਹਾ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ, ਸਥਿਤੀ ਕੰਟਰੋਲ ਵਿਚ ਹੈ | ਪ੍ਰਸ਼ਾਸਨ ਸਤਲੁਜ ਦਰਿਆ ਅਤੇ ਬੁੱਢੇ ਨਾਲੇ 'ਤੇ ਪੂਰੀ ਨਜ਼ਰ ਰੱਖ ਰਿਹਾ ਹੈ | ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਬੰਨ੍ਹ 'ਤੇ ਨਾਲ ਬੈਠੇ ਲੋਕਾਂ ਦਾ ਹਾਲ ਵੀ ਜਾਣਿਆ ਅਤੇ ਮਹਿਕਮੇ ਦੇ ਅਧਿਕਾਰੀਆਂ ਨੂੰ ਲਗਾਤਾਰ ਪੈ ਰਹੀ ਬਾਰਿਸ਼ ਦੇ ਚਲਦਿਆਂ ਕੱਚੇ ਘਰਾਂ ਵਾਲੇ ਲੋਕਾਂ ਨੂੰ ਤਰਪਾਲਾਂ ਆਦਿ ਦੇਣ ਦੇ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਡਰੇਨਜ਼ ਵਿਭਾਗ ਸਮੇਤ ਹੋਰ ਅਧਿਕਾਰੀਆਂ ਨੂੰ ਬੰਨ੍ਹ ਦੀ ਮਜ਼ਬੂਤੀ ਅਤੇ ਬੁੱਢੇ ਨਾਲੇ ਦੇ ਓਵਰਫਲੋਅ ਹੋਣ 'ਤੇ ਪੂਰੀ ਤਰ੍ਹਾਂ ਨਿਗਰਾਨੀ ਰੱਖਣ ਲਈ ਕਿਹਾ | ਇਸ ਮੌਕੇ ਐੱਸ.ਡੀ.ਐੱਮ ਕਰਨਦੀਪ ਸਿੰਘ ਜਗਰਾਉਂ, ਐੱਸ.ਡੀ.ਐੱਮ ਪੂਨਮਪ੍ਰੀਤ ਕੌਰ ਲੁਧਿਆਣਾ ਵੈਸਟ, ਡਰੇਨਜ਼ ਵਿਭਾਗ ਦੇ ਐਕਸੀਅਨ ਅੰਕੁਸ਼ ਅਗਰਵਾਲ, ਤਹਿਸੀਲਦਾਰ ਜਿੰਸੂ ਬਾਂਸਲ ਹੜ੍ਹਾਂ ਵਰਗੇ ਹਲਾਤਾਂ 'ਤੇ ਨਜ਼ਰ ਰੱਖਦਿਆਂ ਟੀਮ ਸਮੇਤ ਬੰਨ੍ਹ 'ਤੇ ਡਟੇ ਹੋਏ ਸਨ | ਤਹਿਸੀਲਦਾਰ ਜਿੰਸੂ ਬਾਂਸਲ ਨੇ ਕਿਹਾ ਕਿ ਅਸੀਂ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਤਿਆਰ ਹਾਂ | ਇਸ ਮੌਕੇਐੱਸ.ਡੀ.ਓ. ਸਾਫਿਲ ਵਿਰਕ, ਜੇ.ਈ. ਕੋਮਲਪ੍ਰੀਤ ਸਿੰਘ, ਜੇ.ਈ. ਸੰਦੀਪ ਸਿੰਘ, ਆਪ ਦੇ ਬਲਾਕ ਪ੍ਰਧਾਨ ਨਰਿੰਦਰ ਸਿੰਘ ਨੂਰਪੁਰ ਬੇਟ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ ਰਿੱਕੀ ਚੌਹਾਨ, ਠੇਕੇਦਾਰ ਹਰਮੋਹਣ ਸਿੰਘ, ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ, ਸਰਕਲ ਪ੍ਰਧਾਨ ਸਮਾਜ ਸੇਵੀ ਗੁਰਮੀਤ ਸਿੰਘ ਧਾਲੀਵਾਲ, ਸਾਬਕਾ ਸਰਪੰਚ ਹਰਦੀਪ ਸਿੰਘ ਲੱਕੀ ਖਹਿਰਾ, ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ, ਸਾਬਕਾ ਸਰਪੰਚ ਡਾ. ਰੂਪ ਸਿੰਘ ਖਹਿਰਾ ਬੇਟ ਸਮੇਤ ਹੋਰ ਇਲਾਕੇ ਦੇ ਪੰਚ-ਸਰਪੰਚ ਅਤੇ ਬੰਨ੍ਹ ਦੇ ਨਾਲ ਬੈਠੇ ਲੋਕ ਵੱਡੀ ਗਿਣਤੀ 'ਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਆਏ ਹੜ੍ਹ ਦੇ ਪਾਣੀ ਤੋਂ ਬਾਅਦ ਪਹਿਲੀ ਵਾਰ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕ... ਅਗਲੀ ਖ਼ਬਰ ਧਾਲੀਵਾਲ ਨੇ ਵਿਧਾਇਕ ਇਯਾਲੀ ਵਲੋਂ 51 ਗਰੀਬ ਪਰਿਵਾਰਾਂ ਨੂੰ ਮੁਫ਼ਤ ਤਰਪਾਲਾਂ ਦੀ ਕੀਤੀ ਵੰਡ
Ad Position 24