24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਲਈ ਰਾਹਤ ਕਾਰਜ ਮਾਨਵਤਾ ਦੀ ਅਨੂਠੀ ਮਿਸਾਲ-ਭਾਈ ਰਾਮਦੀਪ ਸਿੰਘ

Ad Position 21
No active advertisement
ਅਜੀਤ ਡੈਸਕ 03-09-2025
ਗੁਰੂਸਰ ਸੁਧਾਰ, 2 ਸਤੰਬਰ ( ਜਗਪਾਲ ਸਿੰਘ ਸਿਵੀਆਂ)-ਪੰਜਾਬ ਦੇ ਮਾਝਾ, ਮਾਲਵਾ ਅਤੇ ਦੋਆਬਾ ਖੇਤਰਾਂ 'ਚ ਹੜ੍ਹਾਂ ਦੀ ਤਬਾਹੀ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੋਹਰੀ ਰੋਲ ਨਿਭਾਉਂਦੀ ਹੋਈ ਮਾਨਵਤਾ ਦੀ ਸੇਵਾ 'ਚ ਜੁਟੀ ਹੋਈ ਹੈ | ਕਮੇਟੀ ਵਲੋਂ ਪੀੜਤਾਂ ਲਈ ਲੰਗਰ, ਰਹਿਣ ਦਾ ਪ੍ਰਬੰਧ ਅਤੇ ਹਰ ਜ਼ਰੂਰੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਦੇ ਨਾਲ ਹੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਰਾਹਤ ਲਈ ਸਮਰਪਿਤ ਕਰਕੇ ਮਾਨਵਤਾ ਦੀ ਸੇਵਾ ਦੀ ਅਨੂਠੀ ਮਿਸਾਲ ਪੇਸ਼ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਭਾਈ ਰਾਮਦੀਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਦਾ ਹੀ ਗੁਰਬਾਣੀ ਦੇ ਸਿਧਾਂਤਾਂ 'ਤੇ ਚਲਦਿਆਂ ਮਨੁੱਖਤਾ ਦੀ ਭਲਾਈ ਲਈ ਕੰਮ ਕਰਦੀ ਰਹੀ ਹੈ | ਉਨ੍ਹਾਂ ਨੇ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿਨ-ਰਾਤ ਜਾਰੀ ਇਹ ਸੇਵਾਵਾਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗਣੇਸ਼ ਦਾ ਪੰਜਵਾਂ ਮਹਾਂਉਤਸ਼ਵ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸੁਖਵੰਤ ਕੌਰ ਸ਼ਹੀਦ ਦੇ ਨਮਿਤ ਸ਼ਰਧਾਜਲੀ ਸਮਾਗਮ 'ਚ ਵੱਖ-ਵੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ
Ad Position 24