25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਦੀ ਮਦਦ ਲਈ ਲੋਕਾਂ ਨੇ ਇਤਿਹਾਸਕ ਮਿਸਾਲ ਕਾਇਮ ਕੀਤੀ-ਡਾ: ਸੰਜੀਵ ਚੋਪੜਾ

Ad Position 21
No active advertisement
ਅਜੀਤ ਡੈਸਕ 03-09-2025
ਗੁਰੂਸਰ ਸੁਧਾਰ, 2 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਹੜ੍ਹਾਂ ਦੀ ਮਾਰ ਝੱਲ ਰਹੇ ਪੀੜਤ ਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਉੱਠੇ ਹਜ਼ਾਰਾਂ ਹੱਥਾਂ ਨੇ ਖ਼ਾਸਕਰ ਪੰਜਾਬੀਆਂ ਸਮੇਤ ਹੋਰਨਾਂ ਵਰਗਾਂ ਦੇ ਲੋਕਾਂ ਨੇ ਇਤਿਹਾਸਕ ਏਕੇ ਦੀ ਮਿਸਾਲ ਕਾਇਮ ਕੀਤੀ ਹੈ | ਸਥਾਨਕ ਕਸਬੇ ਦੇ ਨਿੱਜੀ ਹਸਪਤਾਲ ਚੋਪੜਾ ਨਰਸਿੰਗ ਹੋਮ ਦੇ ਸੰਚਾਲਕ ਡਾ: ਸੰਜੀਵ ਚੋਪੜਾ ਨੇ ਉਕਤ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੱਖਾਂ ਲੋਕਾਂ ਦੀ ਹਾਲਤ ਤਰਸਯੋਗ ਬਣ ਗਈ ਹੈ ਤੇ ਉਨ੍ਹਾਂ ਦੀ ਮਦਦ ਕਰਨ ਵਿਚ ਜੁਟੀਆਂ ਹੋਈਆਂ ਸੰਸਥਾਵਾਂ, ਗੈਰ ਸਰਕਾਰੀ ਸੰਗਠਨਾਂ, ਕਲਾਕਾਰਾਂ, ਅਦਾਕਾਰਾਂ ਤੇ ਪੰਜਾਬੀ ਨੌਜਵਾਨਾਂ ਦੇ ਜਜ਼ਬੇ ਨੂੰ ਉਹ ਦਿਲੋਂ ਸਲਾਮ ਕਰਦੇ ਹਨ | ਡਾ. ਸੰਜੀਵ ਚੋਪੜਾ ਨੇ ਕਿਹਾ ਕਿ ਇਸ ਬਿਪਤਾ ਦੀ ਘੜੀ ਵਿਚ ਲੋਕਾਂ ਤੱਕ ਰਾਸ਼ਨ, ਕੱਪੜੇ, ਹੋਰ ਜ਼ਰੂਰੀ ਸਮੱਗਰੀ, ਬੇਜੁਬਾਨੇ ਪਸ਼ੂਆਂ ਲਈ ਚਾਰਾ ਪਹੁੰਚਾਉਣਾ ਮਹਾਨ ਪੁੰਨ ਦਾ ਕਾਰਜ ਹੈ | ਡਾ. ਚੋਪੜਾ ਨੇ 'ਅਜੀਤ' ਪ੍ਰਕਾਸ਼ਨ ਸਮੂਹ ਵਲੋਂ ਹੜ੍ਹ ਪੀੜਤ ਰਾਹਤ ਫੰਡ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਮੀਂਹ ਨੇ ਦੁਕਾਨਦਾਰਾਂ ਨੂੰ ਆਰਥਿਕ ਮੰਦਹਾਲੀ 'ਚ ਡੋਬਿਆ <br/> ਅਗਲੀ ਖ਼ਬਰ ਭਾਰੀ ਮੀਂਹ ਦੇ ਮੌਸਮ ਨੇ ਤਰਪਾਲ ਨੂੰ ਬਣਾਇਆ 'ਸੁਪਰਹੀਰੋ' <br/>
Ad Position 24