25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਲਗਾਤਾਰ ਮੀਂਹ ਨੇ ਦੁਕਾਨਦਾਰਾਂ ਨੂੰ ਆਰਥਿਕ ਮੰਦਹਾਲੀ 'ਚ ਡੋਬਿਆ <br/>

Ad Position 21
No active advertisement
ਅਜੀਤ ਡੈਸਕ 03-09-2025
ਜਗਰਾਉਂ, 2 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪਿਛਲੇ ਕਈ ਦਿਨਾਂ ਤੋਂ ਪੈ ਭਾਰੀ ਰਹੀ ਬਾਰਿਸ਼ ਦੇ ਚਲਦਿਆਂ ਜਗਰਾਉਂ ਦੇ ਪ੍ਰਮੁੱਖ ਬਾਜ਼ਾਰ ਨੂੰ ਜਾਂਦੇ ਰਾਹ ਕਮਲ ਚੌਂਕ ਦੇ ਹਾਲਤ ਬਦ ਤੋਂ ਬਦਤਰ ਹੋ ਰਹੇ ਹਨ | ਇੱਥੇ ਖੜ੍ਹੇ ਗੋਡੇ-ਗੋਡੇ ਪਾਣੀ ਨਾਲ ਸ਼ਹਿਰ ਦੇ ਪ੍ਰਮੁੱਖ ਬਜ਼ਾਰਾਂ ਦੁਕਾਨਦਾਰਾਂ ਵਿਚ ਸੰਨਾਟਾ ਛਾਇਆ ਹੋਇਆ ਹੈ ਤੇ ਦੁਕਾਨਦਾਰਾਂ ਨੂੰ ਵੱਡੇ ਆਰਥਿਕ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਜਗਰਾਉਂ ਸ਼ਹਿਰ ਪਿਛਲੇ ਤਿੰਨ ਦਹਾਕਿਆਂ ਤੋਂ ਪਾਣੀ ਦੀ ਨਿਕਾਸੀ ਨਾਲ ਜੂਝ ਰਿਹਾ ਹੈ ਤੇ ਆਏ ਸਾਲ ਬਰਸਾਤ ਦੇ ਦਿਨਾਂ 'ਚ ਦੁਕਾਨਦਾਰਾਂ ਇਨ੍ਹਾਂ ਹਾਲਾਤਾਂ ਨਾਲ ਜੂਝਣ ਲਈ ਮਜ਼ਬੂਰ ਹੁੰਦੇ ਹਨ | ਇੱਥੋਂ ਤੱਕ ਕਿ ਤਿੰਨ-ਤਿੰਨ ਫੁੱਟ ਪਾਣੀ ਦੇ ਪੱਧਰ ਵਧਣ ਨਾਲ ਕਈ ਦੁਕਾਨਦਾਰਾਂ ਦੀਆਂ ਦੁਕਾਨਾਂ ਵੀ ਜਲ-ਥਲ ਹੋ ਗਈਆਂ ਤੇ ਕਾਫ਼ੀ ਨੁਕਸਾਨ ਵੀ ਹੋ ਗਿਆ | ਇਕ ਪਾਸੇ ਖਰੀਦਦਾਰ ਨਾ ਹੋਣ ਕਾਰਨ ਦੁਕਾਨਦਾਰ ਮੰਦਹਾਲੀ ਦਾ ਆਲਮ ਹੰਢਾ ਰਹੇ ਹਨ, ਦੂਜੇ ਪਾਸੇ ਉਨ੍ਹਾਂ ਨੂੰ ਮੀਂਹ ਦੇ ਪਾਣੀ ਨਾਲ ਖ਼ਰਾਬ ਹੋ ਰਹੇ ਸਾਮਾਨ ਨਾਲ ਵੱਡੇ ਆਰਥਿਕ ਘਾਟੇ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਸਭ ਨਗਰ ਕੌਂਸਲ ਦਫ਼ਤਰ ਦੇ ਬਿਲਕੁਲ ਨੇੜੇ ਵਾਪਰ ਰਿਹਾ ਹੈ ਤੇ ਨਗਰ ਕੌਂਸਲ ਦੇ ਅਧਿਕਾਰੀ ਦੁਕਾਨਦਾਰਾਂ ਦੇ ਇਸ ਦੁੱਖਦਾਈ ਵਰਤਾਰੇ ਨੂੰ ਹਰ ਰੋਜ਼ ਨਜ਼ਾਰਿਆਂ ਵਾਂਗ ਤੱਕਦੇ ਹਨ | ਇਸ ਸਬੰਧੀ ਸ਼ਹਿਰ ਦੇ ਕੁਝ ਦੁਕਾਨਦਾਰਾਂ ਨੇ ਰੋਸ ਜ਼ਾਹਿਰ ਕਰਦਿਆਂ ਆਖਿਆ ਕਿ ਸ਼ਹਿਰ ਦੇ ਵਿਕਾਸ ਸਿਆਸਤ ਦੀ ਭੇਟ ਚੜ੍ਹੇ ਹੋਏ ਹਨ |

Ad Position 22
No active advertisement
ਪਿਛਲੀ ਖ਼ਬਰ ਇਯਾਲੀ ਨੇ ਵਲੀਪੁਰ ਕਲਾਂ 'ਚ ਪ੍ਰਸ਼ਾਸਨ ਵਲੋਂ ਬੁੱਢੇ ਨਾਲੇ ਨੂੰ ਤੋੜੇ ਜਾਣ ਦੇ ਮਨਸੂਬੇ ਨੂੰ ਫੇਲ੍ਹ ਕੀਤਾ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਲੋਕਾਂ ਨੇ ਇਤਿਹਾਸਕ ਮਿਸਾਲ ਕਾਇਮ ਕੀਤੀ-ਡਾ: ਸੰਜੀਵ ਚੋਪੜਾ
Ad Position 24