26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੁਖਬੀਰ ਦੇ ਨਿਰਦੇਸ਼ਾਂ 'ਤੇ ਅਕਾਲੀ ਆਗੂ ਤੇ ਵਰਕਰ ਪੀੜਤਾਂ ਦੀ ਮਦਦ ਲਈ ਪਹੁੰਚ ਰਹੇ- ਡੱਲਾ <br/>

Ad Position 21
No active advertisement
ਅਜੀਤ ਡੈਸਕ 03-09-2025
ਰਾਏਕੋਟ, 2 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਸੂਬੇ ਅੰਦਰ ਪੈਦਾ ਹੋਏ ਹੜ੍ਹਾਂ ਦੇ ਭਿਆਨਕ ਹਾਲਾਤ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਹੜ੍ਹਾਂ ਨਾਲ ਨਜਿੱਠਣ ਅਤੇ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕਰਕੇ ਲੋਕਾਂ ਦੀ ਮਦਦ ਕਰਨਾ ਜਾਰੀ ਹੈ | ਜ਼ਿਲ੍ਹਾ ਪ੍ਰਧਾਨ ਡੱਲਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੋਣ ਕਰਕੇ ਪੰਜਾਬੀਆਂ ਨਾਲ ਸੱਚੀ ਹਮਦਰਦੀ ਰੱਖਦੀ ਹੈ ਤਾਂ ਹੀ ਵੱਡੀ ਗਿਣਤੀ 'ਚ ਅਕਾਲੀ ਆਗੂ ਤੇ ਵਰਕਰਾਂ ਹਰ ਪੱਖੋਂ ਹੜ੍ਹ ਪੀੜਤਾਂ ਦੀ ਮਦਦ ਲਈ ਤਤਪਰ ਹਨ | ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਂਦਰ ਸਰਕਾਰ 'ਤੇ ਤੰਜ਼ ਕੱਸਦਿਆਂ ਕਿਹਾ ਕਿ ਸਰਕਾਰ ਵਲੋਂ ਹੜ੍ਹ ਪੀੜਤ ਇਲਾਕਿਆਂ ਤੇ ਲੋਕਾਂ ਲਈ ਕੋਈ ਵੀ ਵਿਸ਼ੇਸ਼ ਰਾਹਤ ਪੈਕੇਜ਼ ਦਾ ਐਲਾਨ ਨਾ ਕਰਨਾ ਬੜਾ ਹੈਰਾਨੀਜਨਕ ਤੇ ਨਿੰਦਣਯੋਗ ਹੈ | ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਭਰ ਦੇ ਅਕਾਲੀ ਵਰਕਰਾਂ ਨੂੰ ਹੜ੍ਹ ਪੀੜ੍ਹਤ ਇਲਾਕੇ ਵਿਚ ਰਾਹਤ ਸਮੱਗਰੀਆਂ ਸਮੇਤ ਸਹਾਇਤਾ ਕਰਨ ਲਈ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਵੱਡੀ ਗਿਣਤੀ 'ਚ ਅਕਾਲੀ ਆਗੂ ਤੇ ਵਰਕਰ ਸੇਵਾਵਾਂ ਨਿਭਾਅ ਰਹੇ ਹਨ | ਇਸ ਮੌਕੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਅਮਨਦੀਪ ਸਿੰਘ ਗਿੱਲ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਪਿ੍ਤਪਾਲ ਸਿੰਘ ਬਾਘਾ, ਦਲਵੀਰ ਸਿੰਘ ਲਤਾਲਾ, ਗੁਰਜੀਤ ਜੰਡ, ਬਾਵਾ ਜੱਟਪੁਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਅਜੀਤਸਰ ਨਗਰ ਦੇ ਲੋਕਾਂ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਭੇਜਿਆ <br/> ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ
Ad Position 24