26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹਾਂ ਦੇ ਪਾਣੀ 'ਚ ਘਿਰੇ ਲੋਕਾਂ ਦੀ ਮਦਦ ਕੀਤੀ ਜਾਵੇ-ਮੁੱਲਾਂਪੁਰ <br/>

Ad Position 21
No active advertisement
ਅਜੀਤ ਡੈਸਕ 03-09-2025
ਮੁੱਲਾਂਪੁਰ-ਦਾਖਾ, 2 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ 'ਚ ਲਗਾਤਾਰ ਗੰਭੀਰ ਬਣੀ ਹੜ੍ਹਾਂ ਦੀ ਸਥਿਤੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਪੰਜਾਬ ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਕੁਦਰਤੀ ਆਫ਼ਤ ਹੜ੍ਹਾਂ ਦੇ ਪਾਣੀ 'ਚ ਘਿਰੇ ਲੋਕਾਂ ਨੂੰ ਸਹਿਯੋਗ ਲਈ ਹਰ ਇਕ ਨੂੰ ਅੱਗੇ ਆਉਣਾ ਚਾਹੀਦਾ, ਪੰਜਾਬ 'ਚ ਕਈ ਲੱਖ ਏਕੜ ਰਕਬੇ ਹੇਠ ਫ਼ਸਲਾਂ ਤਬਾਹ ਹੋ ਗਈਆਂ, ਕਰੋੜਾਂ ਦੀ ਸੰਪਤੀ ਰੁੜ ਗਈ, ਅਜਿਹੀ ਔਖ ਦੀ ਘੜੀ ਰਾਜ ਅਤੇ ਕੇਂਦਰ ਦੋਵੇਂ ਸਰਕਾਰਾਂ ਦੀ ਚੁੱਪ ਸਪੱਸ਼ਟ ਕਰ ਗਈ ਕਿ ਦੋਵੇਂ ਪੰਜਾਬ ਦੇ ਲੋਕਾਂ ਪ੍ਰਤੀ ਹਮਦਰਦੀ ਦੀ ਥਾਂ ਈਰਖਾ ਵਾਲੀਆਂ ਸਰਕਾਰਾਂ ਹਨ | ਮੁੱਲਾਂਪੁਰ ਨੇ ਕਿਹਾ ਕਿ ਗੰਭੀਰ ਸਥਿਤੀ ਵਿਚ ਸਰਕਾਰਾਂ ਵਲੋਂ ਹੜ੍ਹ ਪੀੜ੍ਹਤਾਂ ਲਈ ਕਿਸੇ ਵਿਸ਼ੇਸ਼ ਪੈਕੇਜ਼ ਦਾ ਐਲਾਨ ਨਾ ਕਰਨਾ ਸਪੱਸ਼ਟ ਕਰਦਾ ਕਿ ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਕੋਈ ਬਹੁਤਾ ਵਧੀਆ ਨਹੀਂ | ਮੇਜਰ ਸਿੰਘ ਮੁੱਲਾਂਪੁਰ ਵਲੋਂ ਪੰਜਾਬ ਕਾਂਗਰਸ ਪ੍ਰਧਾਨ/ਸਾਂਸਦ ਅਮਰਿੰਦਰ ਸਿੰਘ ਰਾਣਾ ਵੜਿੰਗ, ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਵਿਸ਼ੇਸ਼ ਪੈਕੇਜ਼ ਲਈ ਲਿਖੇ ਪੱਤਰ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਤੋਂ ਖੇਤ ਬਚਾਉਣ ਵਾਲੀਆਂ ਡਰੇਨਾਂ ਕਿਸਾਨਾਂ ਲਈ ਖੁਦ ਕਹਿਰ ਬਣੀਆਂ <br/> ਅਗਲੀ ਖ਼ਬਰ ਕਿ੍ਸ਼ਨ ਕੁਮਾਰ ਬਾਵਾ ਨੇ ਹੜ੍ਹ ਪੀੜਤਾਂ ਲਈ ਅਰਦਾਸ ਕਰਵਾਈ <br/>
Ad Position 24