26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਚੁਪਹਿਰਾ ਸਾਹਿਬ ਕਰਵਾਇਆ

Ad Position 21
No active advertisement
ਅਜੀਤ ਡੈਸਕ 03-09-2025
ਜਗਰਾਉਂ, 2 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ੍ਰੀ ਚੁਪਹਿਰਾ ਸਾਹਿਬ ਕਰਵਾਇਆ ਗਿਆ | ਇਸ ਸਮਾਗਮ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਸੰਗਤਾਂ ਨੇ ਸੰਗਤੀ ਰੂਪ ਵਿਚ ਗੁਰਬਾਣੀ ਦਾ ਪਾਠ ਅਤੇ ਕੀਰਤਨ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ ਨੇ ਕਿਹਾ ਕਿ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਅਜਿਹੇ ਧਾਰਮਿਕ ਉਪਰਾਲੇ ਕੀਤੇ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਸੰਗਤਾਂ ਪੰਜ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ ਦਾ ਗਾਇਨ ਸੰਗਤੀ ਰੂਪ ਵਿਚ ਕਰਦੇ ਹਨ | ਉਨ੍ਹਾਂ ਦੱਸਿਆ ਕਿ ਇਹ ਸਮਾਗਮ ਹਰ ਐਤਵਾਰ ਨੂੰ ਸਵੇਰੇ ਤੋਂ ਬਾਅਦ ਦੁਪਹਿਰ ਤੱਕ ਜਾਰੀ ਰਹਿੰਦੇ ਹਨ | ਉਨ੍ਹਾਂ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮ ਵਿਚ ਹਾਜ਼ਰੀਆਂ ਭਰਨ ਲਈ ਵੀ ਆਖਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਹੜ੍ਹਾਂ ਤੋਂ ਬਚਾਉਣ ਲਈ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸ੍ਰੀ ਸੰਪਟ ਅਖੰਡ ਪਾਠ ਪ੍ਰਕਾਸ਼ ਕਰਵਾਏ ਅਗਲੀ ਖ਼ਬਰ ਪਿੰਡ ਪੋਨਾ ਦੇ ਵਾਲਮੀਕ ਮੰਦਰ 'ਚ ਸਾਲਾਨਾ ਭੰਡਾਰਾ ਕਰਵਾਇਆ
Ad Position 24