ਰਾਏਕੋਟ, 2 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਜ਼ਿਲ੍ਹੇ ਭਰ 'ਚ ਪਾਰਟੀ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਰਾਏਕੋਟ ਅੰਦਰ ਪਾਰਟੀ ਦੀ ਸਾਖ਼ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ | ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਰਕਲ (ਸ਼ਹਿਰੀ) ਦੀ ਮੀਟਿੰਗ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਹੋਈ | ਜਿਸ ਦੌਰਾਨ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਰਕਲ (ਸ਼ਹਿਰੀ) ਰਾਏਕੋਟ ਤੋਂ ਪ੍ਰਧਾਨ ਅਮਨਦੀਪ ਸਿੰਘ ਗਿੱਲ ਅਤੇ ਸਰਕਲ (ਸ਼ਹਿਰੀ) ਐੱਸ.ਸੀ. ਵਿੰਗ ਤੋਂ ਨਛੱਤਰ ਸਿੰਘ ਰਾਏਕੋਟ ਨੂੰ ਮੁੜ ਦੂਜੀ ਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਸ ਫ਼ੈਸਲੇ 'ਤੇ ਅਕਾਲੀ ਵਰਕਰਾਂ ਨੇ ਸਹਿਮਤੀ ਪ੍ਰਗਟਾਈ | ਇਸ ਮੌਕੇ ਪ੍ਰਧਾਨ ਅਮਨਦੀਪ ਸਿੰਘ ਗਿੱਲ ਤੇ ਨਛੱਤਰ ਸਿੰਘ ਰਾਏਕੋਟ ਨੂੰ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਜਥੇਦਾਰ ਜਗਜੀਤ ਸਿੰਘ ਤਲਵੰਡੀ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਜਥੇਦਾਰ ਬਲਵਿੰਦਰ ਸਿੰਘ ਸੱਤੋਵਾਲ ਸਰਕਲ ਪ੍ਰਧਾਨ ਬੱਸੀਆਂ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਜੋਗਿੰਦਰ ਸਿੰਘ ਗਿੱਲ ਰਾਏਕੋਟ, ਮਾ. ਉਂਕਾਰ ਸਿੰਘ, ਪਿ੍ਤਪਾਲ ਸਿੰਘ ਬਾਘਾ, ਸਰਪੰਚ ਜਸਵੀਰ ਸਿੰਘ ਦੇਹੜਕਾ, ਭੁਪਿੰਦਰ ਸਿੰਘ ਸੱਤੋਵਾਲ, ਰਾਜ ਸਿੰਘ ਸੱਤੋਵਾਲ, ਮਨਪ੍ਰੀਤ ਸਿੰਘ ਗਰੇਵਾਲ, ਰਵਿੰਦਰਪਾਲ ਸਿੰਘ ਗਰੇਵਾਲ, ਸ਼ੁਗਲ ਸਿੰਘ ਸਿੱਧੂ, ਹੈਪੀ ਬੱਸੀਆਂ, ਮੇਜਰ ਸਿੰਘ ਰਾਏਕੋਟ, ਬਲਵੰਤ ਰਾਏ, ਚੰਦ ਸਿੰਘ ਰਾਏਕੋਟ, ਜਸਪ੍ਰੀਤ ਸਿੰਘ ਬੰਟੀ ਆਦਿ ਹਾਜ਼ਰ ਸਨ |