ਹੰਬੜਾਂ, 3 ਸਤੰਬਰ (ਮੇਜਰ ਹੰਬੜਾਂ)-ਪਿੰਡ ਮਲਕਪੁਰ ਬੇਟ (ਲੁਧਿਆਣਾ) ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਦਾ ਜਥਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪੁੱਜਾ | ਜਥੇਦਾਰ ਕਰਮਜੀਤ ਸਿੰਘ ਮਲਕਪੁਰ ਨੇ ਜਥੇ ਸਮੇਤ ਰਵਾਨਾ ਹੋਣ ਸਮੇਂ ਕਿਹਾ ਕਿ ਸੰਗਤਾਂ ਬੱਚਿਆਂ ਨੂੰ ਸਿੱਖੀ ਸਰੂਪ ਦੇ ਧਾਰਨੀ ਬਣਾਉਣ ਅਤੇ ਸਿੱਖੀ ਨਾਲ ਜੋੜਨ ਲਈ ਗੁਰਧਾਮਾਂ ਦੇ ਦਰਸ਼ਨ ਜ਼ਰੂਰ ਕਰਵਾਉਣ ਤਾਂ ਜੋ ਬੱਚਿਆਂ ਨੂੰ ਸਾਡੇ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ | ਪ੍ਰਧਾਨ ਦਰਸ਼ਨ ਸਿੰਘ ਗਰੇਵਾਲ, ਜਥੇਦਾਰ ਲਾਭ ਸਿੰਘ ਸੇਖੋਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹਰੇਕ ਸਾਲ ਲਗਾਤਾਰ ਮਲਕਪੁਰ ਬੇਟ ਤੋਂ ਦਰਜਨਾਂ ਸੰਗਤਾਂ ਦਾ ਜਥਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਿਹਾ ਹੈ ਤੇ ਹੁਣ ਵੀ ਸੰਗਤਾਂ 'ਚ ਤਖ਼ਤ ਸਾਹਿਬ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਪਾਈ ਜਾ ਰਹੀ ਸੀ ਤੇ ਵਾਹਿਗੁਰੂ ਦੇ ਆਸ਼ੀਰਵਾਦ ਸਦਕਾ ਦਰਸ਼ਨਾਂ ਦਾ ਮੌਕਾ ਮਿਲਿਆ ਹੈ | ਮਲਕਪੁਰ ਬੇਟ ਦੇ ਸਿੱਖ ਸੰਗਤਾਂ ਦੇ ਜਥੇ ਵਿਚ ਹੋਰਨਾਂ ਤੋਂ ਇਲਾਵਾ ਟ੍ਰਾਂਸਪੋਟਰ ਸੁਖਦੇਵ ਸਿੰਘ, ਸਵਰਨਜੀਤ ਸਿੰਘ, ਪੰਚ ਗੁਰਦਿੱਤ ਸਿੰਘ, ਰਾਜੂ ਬਾਜਵਾ, ਸਨੀ ਗਿੱਲ, ਰਾਜ ਗਰੇਵਾਲ, ਬਲਵਿੰਦਰ ਸਿੰਘ, ਕੁਲਵੀਰ ਸਿੰਘ ਖ਼ਾਲਸਾ ਸੁਖਾਣਾ, ਕਾਲਾ ਸਿੰਘ ਮਲਕਪੁਰ ਸਮੇਤ ਹੋਰ ਸੰਗਤਾਂ ਦੇ ਨਾਲ ਬੀਬੀਆਂ ਵੀ ਮੌਜੂਦ ਸਨ |