ਜਗਰਾਉਂ, 3 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸੇਵਾਮੁਕਤ ਹੋਏ ਡੀ.ਐੱਫ.ਐੱਸ.ਓ. ਅਤੇ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸਵਰਨ ਸਿੰਘ ਆਦੀਵਾਲ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਕਰਕੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੰਸਥਾ ਦਾ ਰਾਸ਼ਟਰੀ ਚੇਅਰਮੈਨ ਬਣਾਇਆ ਗਿਆ ਹੈ | ਇਸ ਸਮੇਂ 96 ਕਰੋੜੀ ਜਥੇਦਾਰ ਕੁਲਵਿੰਦਰ ਸਿੰਘ ਚਮਕੌਰ ਸਾਹਿਬ ਨੇ ਕਿਹਾ ਕਿ ਸਵਰਨ ਸਿੰਘ ਆਦੀਵਾਲ ਪਿਛਲੇ ਲੰਬੇ ਸਮੇਂ ਤੋਂ ਐਸੋਸੀਏਸ਼ਨ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਦੀਆਂ ਵਧੀਆਂ ਸੇਵਾਵਾਂ ਕਰਕੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਆਦੀਵਾਲ ਨੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਅਤੇ ਜਥੇਬੰਦੀ 'ਚ ਵਧੀਆ ਸੇਵਾਵਾਂ ਦੇਣ ਦੀ ਕੋਸ਼ਿਸ਼ ਕੀਤੀ ਹੈ, ਇਸੇ ਬਦੌਲਤ ਹੀ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦਿੱਤੇ ਮਾਣ ਲਈ ਉਹ ਜਥੇਬੰਦੀ ਦਾ ਰਿਣੀ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਦੇਸ਼ ਭਰ 'ਚ ਮਜ਼੍ਹਬੀ ਸਿੱਖਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ 'ਚ ਧਿਆਨ 'ਚ ਲਿਆਉਣ ਅਤੇ ਹੱਲ ਕਰਵਾਉਣ ਦੀ ਯਤਨਸ਼ੀਲ ਰਹਾਂਗਾ | ਉਨ੍ਹਾਂ ਕਿਹਾ ਕਿ ਜਿੱਥੇ ਵੀ ਭਾਰਤ ਦੇ ਕਿਸੇ ਸੂਬੇ 'ਚ ਮਜ਼ਬ੍ਹੀ ਸਿੱਖ ਭਾਈਚਾਰੇ ਨੂੰ ਕੋਈ ਸਮੱਸਿਆ ਆਵੇਗੀ, ਉਸ ਦੇ ਹੱਲ ਲਈ ਪਹਿਲ ਦੇ ਆਧਾਰ 'ਤੇ ਯਤਨ ਕਰਾਂਗਾ | ਇਸ ਸਮੇਂ ਜਥੇਬੰਦੀ ਦੇ ਰਾਸ਼ਟਰੀ ਪ੍ਰਧਾਨ ਕਥਾਵਾਚਕ ਸੁਖਮੰਦਰ ਸਿੰਘ ਗੱਜਣਵਾਲਾ, ਰਾਸ਼ਟਰੀ ਕੋਆਰਡੀਨੇਟਰ ਸਵਿੰਦਰ ਸਿੰਘ ਸਿਰਸਾ ਨੇ ਨਵ ਨਿਯੁਕਤ ਚੇਅਰਮੈਨ ਆਦੀਵਾਲ ਨੂੰ ਵਧਾਈ ਦਿੱਤੀ | ਇਸ ਮੌਕੇ ਜਥੇਬੰਦੀ ਦੇ ਪੰਜਾਬ ਪ੍ਰਧਾਨ ਰਾਜਿੰਦਰ ਸਿੰਘ ਰਿਆੜ, ਪ੍ਰਚਾਰ-ਏ-ਕੌਮ ਗਿਆਨੀ ਮਨਦੀਪ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਨਵ ਨਿਯੁਕਤ ਚੇਅਰਮੈਨ ਸਵਰਨ ਸਿੰਘ ਆਦੀਵਾਲ ਨੇ ਦੱਸਿਆ ਕਿ ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਨਾਲ ਪਿੰਡਾਂ 'ਚ ਪ੍ਰਭਾਵਿਤ ਕੱਚੇ ਘਰਾਂ ਵਾਲਿਆਂ ਨੂੰ ਤਰਪਾਲਾਂ ਅਤੇ ਹੋਰ ਸਮਾਨ ਮੁਹੱਈਆ ਕਰਵਾ ਰਹੇ ਹਾਂ |