ਸਿੱਧਵਾਂ ਬੇਟ, 3 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਗੁਰਦੁਆਰਾ ਗੁਰੂਸਰ ਕਾਉਂਕੇ ਦੇ ਮੈਨੇਜਰ ਗੁਰਪ੍ਰੀਤ ਸਿੰਘ ਦਰਿਆ ਸਤਲੁਜ ਦੇ ਜਲੰਧਰ ਵਾਲੇ ਪਾਸੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੰਨੀਆਂ ਖੁਰਦ ਨਜ਼ਦੀਕ ਸਭ ਤੋਂ ਵੱਧ ਖਤਰਨਾਕ ਅਤੇ ਟੁੱਟਣ ਕਿਨਾਰੇ ਧੁੱਸੀ ਬੰਨ੍ਹ 'ਤੇ ਆਪਣੀਆਂ ਜੇਬਾਂ 'ਚੋਂ ਖਰਚ ਕਰਕੇ ਮਿੱਟੀ ਪਾ ਰਹੇ ਲਾਗਲੇ ਪਿੰਡਾਂ ਦੇ ਲੋਕਾਂ ਲਈ ਲੰਗਰ ਲੈ ਕੇ ਪੁੱਜੇ | ਉਨ੍ਹਾਂ ਇਸ ਮੌਕੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਕਈ ਦਿਨਾਂ ਤੋਂ ਹੜ੍ਹ ਪੀੜਤ ਲੋਕਾਂ ਦੀ ਬਣਦੀ ਸਹਾਇਤਾ ਕਰ ਰਿਹਾ ਹੈ, ਜੋ ਸਾਡੀ ਜ਼ਿੰਮੇਵਾਰੀ ਵੀ ਬਣਦੀ ਹੈ | ਉਨ੍ਹਾਂ ਸੂਬਾ ਅਤੇ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਆਖਿਆ ਕਿ ਇਹ ਹੜ੍ਹ ਪੀੜਤਾਂ ਲਈ ਕੋਈ ਰਾਹਤ ਰਾਸ਼ੀ ਦਾ ਐਲਾਨ ਨਹੀਂ ਕਰ ਰਹੇ ਪਰ ਕਈ ਹੋਰ ਸਮਾਜਸੇਵੀ ਸੰਸਥਾਵਾਂ ਹੀ ਲੋਕਾਂ ਦੀ ਮਦਦ ਕਰਦੀਆਂ ਵਿਖਾਈ ਦੇ ਰਹੀਆਂ ਹਨ | ਇਸ ਮੌਕੇ ਸਾਬਕਾ ਸਰਪੰਚ ਤੇਜਿੰਦਰਪਾਲ ਸਿੰਘ ਸਿੱਧੂ, ਸਾਬਕਾ ਸਰਪੰਚ ਕੇਵਲ ਸਿੰਘ, ਡਾ: ਗੁਰਚਰਨ ਸਿੰਘ ਆਦਿ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਦਾ ਧੰਨਵਾਦ ਕੀਤਾ |