ਜਗਰਾਉਂ, 4 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਸੁਖਦੇਵ ਸਿੰਘ ਮਾਣੂੰਕੇ ਤੇ ਪੇਂਡੂ ਮਜ਼ਦੂਰ ਯੂਨੀਅਨ ਮਸ਼ਾਲ ਦੇ ਪ੍ਰਧਾਨ ਡਾਕਟਰ ਸੁਖਦੇਵ ਸਿੰਘ ਭੂੰਦੜੀ ਦੀ ਅਗਵਾਈ 'ਚ ਏ. ਡੀ. ਸੀ. ਜਗਰਾਉਂ ਨੂੰ ਇਕ ਮੰਗ-ਪੱਤਰ ਦਿੱਤਾ, ਜਿਸ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਪੇਂਡੂ ਤੇ ਸ਼ਹਿਰੀ ਮਜ਼ਦੂਰਾਂ ਨੂੰ ਤਰਪਾਲਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਕਈ ਮਕਾਨਾਂ ਦੀਆਂ ਛੱਤਾਂ ਚੋਅ ਰਹੀਆਂ ਹਨ, ਜਿਨ੍ਹਾਂ ਲਈ ਤਰਪਾਲਾਂ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਕਈ ਮਜ਼ਦੂਰਾਂ ਦੇ ਬਾਰਿਸ਼ ਕਾਰਨ ਮਕਾਨ ਵੀ ਡਿੱਗੇ ਹਨ, ਜਿਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗ | ਲਗਾਤਾਰ ਮੀਂਹ ਪੈਣ ਕਾਰਨ ਮਜ਼ਦੂਰ ਬੇਰੁਜ਼ਗਾਰ ਹੋ ਗਏ ਹਨ ਤੇ ਉਨ੍ਹਾਂ ਦੇ ਘਰਾਂ ਦੇ ਗੁਜ਼ਾਰੇ ਬਹੁਤ ਔਖੇ ਹੋ ਗਏ ਹਨ ਉਨ੍ਹਾਂ ਨੂੰ ਇਕ ਪਰਿਵਾਰ ਨੂੰ 5000 ਰੁਪਏ ਦਾ ਫੌਰੀ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ ਤੇ ਗਰੀਬ ਤੇ ਲੋੜਵੰਦ ਮਜ਼ਦੂਰਾਂ ਨੂੰ ਸਪੈਸ਼ਲ ਕੈਂਪ ਲਾ ਕੇ ਰਾਸ਼ਨ ਵੰਡਿਆ ਜਾਵੇ | ਇਸ ਮੌਕੇ ਮਜ਼ਦੂਰਾਂ ਵਲੋਂ ਰੋਹ ਭਰਪੂਰ ਰੈਲੀ ਵੀ ਕੀਤੀ ਗਈ | ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ, ਮਜ਼ਦੂਰ ਆਗੂ ਕੁਲਵੰਤ ਸਿੰਘ ਸੋਨੀ ਸਿੱਧਵਾਂ ਖੁਰਦ, ਬਖਤੌਰ ਸਿੰਘ, ਦਿਲਬਾਗ ਸਿੰਘ ਕਮਾਲਪੁਰਾ, ਮਦਨ ਸਿੰਘ, ਬਲਦੇਵ ਸਿੰਘ ਜਗਰਾਉਂ, ਗੁਰਮੀਤ ਸਿੰਘ, ਹਰਬੰਸ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਪ੍ਰਦੀਪ ਸਿੰਘ ਰਾਊਵਾਲ, ਬੱਗਾ ਸਿੰਘ ਰਾਣਕੇ, ਦਿਲਬਾਗ ਸਿੰਘ, ਜੋਗਿੰਦਰ ਸਿੰਘ, ਮਹਿੰਦਰ ਸਿੰਘ, ਬਾਬਾ ਹਰੀ ਸਿੰਘ ਭੂੰਦੜੀ ਆਦਿ ਹਾਜ਼ਰ ਸਨ |