ਰਾਏਕੋਟ, 4 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਹੜ੍ਹ ਪੀੜ੍ਹਤਾਂ ਲਈ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਵਲੋਂ ਹਰ ਪੱਖੋਂ ਸਹਿਯੋਗ ਦੇਣ ਦਾ ਐਲਾਨ ਕੀਤਾ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ ਨੇ ਦੱਸਿਆ ਕਿ ਪੰਜਾਬ 'ਚ ਕਈ ਇਲਾਕੇ ਪੂਰੀ ਤਰ੍ਹਾਂ ਹੜ੍ਹ ਨਾਲ ਪ੍ਰਭਾਵਿਤ ਹੋ ਚੁੱਕੇ ਹਨ | ਇਸ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਆਉਣ ਵਾਲੇ ਦਿਨਾਂ 'ਚ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਵਲੋਂ ਸਮੁੱਚੇ ਆੜ੍ਹਤੀਏ ਭਾਈਚਾਰੇ ਤੋਂ ਫੰਡ ਇਕੱਠਾ ਕਰਕੇ ਹੜ੍ਹ ਪੀੜ੍ਹਤਾਂ ਨੂੰ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਆੜ੍ਹਤੀਏ ਭਾਈਚਾਰੇ ਤੇ ਹੋਰਨਾਂ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਆਪਣੀ ਨੇਕ ਕਮਾਈ 'ਚੋਂ ਬਣਦਾ ਯੋਗਦਾਨ ਪਾਇਆ ਜਾਵੇ ਤਾਂ ਜੋ ਘਰਾਂ ਤੋਂ ਬੇਘਰ ਹੋਏ ਲੋਕਾਂ, ਪਸ਼ੂਆਂ ਦੇ ਹੋਏ ਨੁਕਸਾਨ ਤੇ ਫ਼ਸਲਾਂ ਦੇ ਹੋਏ ਉਜਾੜੇ ਦੀ ਭਰਪਾਈ ਲਈ ਅਗਲੀ ਫ਼ਸਲਾਂ ਬੀਜਣ ਲਈ ਸਹਿਯੋਗ ਕਰ ਸਕੀਏ |