08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਛੋਕਰਾਂ ਤੋਂ ਹੜ੍ਹ ਪੀੜਤਾਂ ਲਈ ਰਸਦਾਂ ਦੀਆਂ ਟਰਾਲੀਆਂ ਰਵਾਨਾ

Ad Position 21
No active advertisement
ਅਜੀਤ ਡੈਸਕ 05-09-2025
ਜੋਧਾਂ, 4 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਦੇ ਕਈ ਇਲਾਕੇ ਹੜ੍ਹਾਂ ਦੇ ਪ੍ਰਭਾਵ ਹੇਠ ਹਨ, ਉਥੇ ਦੇ ਲੋਕਾਂ ਦੀ ਸਹਾਇਤਾ ਲਈ ਲਾਗਲੇ ਪਿੰਡ ਛੋਕਰਾਂ ਤੋਂ ਗ੍ਰਾਮ ਪੰਚਾਇਤ, ਕੁਲਵਿੰਦਰ ਸਿੰਘ ਪ੍ਰਧਾਨ ਭਾਕਿਯੂ ਡਕੌਂਦਾ ਤੇ ਨਗਰ ਨਿਵਾਸੀਆਂ ਦੇ ਉਦਮ ਨਾਲ ਪਸ਼ੂਆਂ ਲਈ ਚਾਰਾ ਤੇ ਖਾਣ ਪੀਣ ਦੀਆਂ ਰਸਦਾਂ ਦੀਆਂ ਤਿੰਨ ਟਰਾਲੀਆਂ ਰਵਾਨਾ ਕੀਤੀਆਂ ਗਈਆਂ | ਇਸ ਮੌਕੇ ਪ੍ਰਧਾਨ ਕੁਲਵਿੰਦਰ ਸਿੰਘ ਛੋਕਰਾਂ ਨੇ ਕਿਹਾ ਕਿ ਇਹ ਸਮਾਂ ਆਪਸੀ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਪੰਜਾਬ ਦੇ ਲੋਕਾਂ ਨਾਲ ਖੜ੍ਹਨ ਦਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਕੀਤੀ ਜਾਵੇਗੀ | ਪ੍ਰਧਾਨ ਕੁਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਹੜ੍ਹਾਂ ਕਾਰਨ ਘਰ, ਫ਼ਸਲਾਂ ਤੇ ਡੰਗਰ ਪਸ਼ੂ ਆਦਿ ਦੇ ਹੋਏ ਨੁਕਸਾਨ ਦਾ ਮੁਆਵਜ਼ਾ 'ਆਪ' ਸਰਕਾਰ ਨੂੰ ਤੁਰੰਤ ਦੇਣਾ ਚਾਹੀਦਾ ਹੈ ਤਾਂ ਜੋ ਹੜ੍ਹ ਪੀੜ੍ਹਤ ਲੋਕ ਆਪਣੇ ਹੋਏ ਨੁਕਸਾਨ ਦੀ ਕੁਝ ਭਰਪਾਈ ਕਰ ਸਕਣ | ਕੇਂਦਰ ਦੀ ਮੋਦੀ ਸਰਕਾਰ ਵੀ ਹੜ੍ਹ ਪੀੜ੍ਹਤ ਲੋਕਾਂ ਲਈ ਕੋਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਕੇ ਲੋਕਾਂ ਦੀ ਸਾਰ ਲਵੇ | ਇਸ ਮੌਕੇ ਨੰਬਰਦਾਰ ਤੇਜਿੰਦਰ ਸਿੰਘ, ਪਰਮਿੰਦਰ ਸਿੰਘ, ਭੁਜਿੰਦਰ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੁਦਾਗਰ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ, ਤੇਜਿੰਦਰ ਸਿੰਘ ਤੋਂ ਇਲਾਵਾ ਮਹਿਲਾਵਾਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਦੋ ਹੋਰ ਇਮਾਰਤਾਂ ਡਿੱਗੀਆਂ ਅਗਲੀ ਖ਼ਬਰ ਦਰੱਖ਼ਤ ਡਿਗਣ ਨਾਲ ਸੁਧਾਰ ਤੋਂ ਤੁਗਲ ਲਿੰਕ ਸੜਕ ਬੰਦ, ਆਵਾਜਾਈ ਪ੍ਰਭਾਵਿਤ
Ad Position 24