10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੁਖਬੀਰ ਵਲੋਂ ਹੜ੍ਹ ਪੀੜਤਾਂ ਲਈ ਸੱਚੇ ਹਮਦਰਦ ਵਜੋਂ ਸੇਵਾਵਾਂ ਜਾਰੀ-ਜੈਪਾਲ ਆਂਡਲੂ

Ad Position 21
No active advertisement
ਅਜੀਤ ਡੈਸਕ 05-09-2025
ਰਾਏਕੋਟ, 4 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਹੜ੍ਹਾਂ ਨਾਲ ਨਜਿੱਠਣ ਤੇ ਪੀੜ੍ਹਤਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਰੋਜ਼ਾਨਾ ਦੌਰੇ ਕਰਕੇ ਲੋਕਾਂ ਦੀ ਮਦਦ ਕਰਨਾ ਜਾਰੀ ਹੈ | ਇਸ ਸੰਬੰਧੀ ਹਲਕਾ ਰਾਏਕੋਟ ਦੇ ਸੀਨੀਅਰ ਅਕਾਲੀ ਆਗੂ ਜੈਪਾਲ ਸਿੰਘ ਆਂਡਲੂ ਯੂ. ਐੱਸ. ਏ. ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੋਣ ਕਰਕੇ ਪੰਜਾਬੀਆਂ ਨਾਲ ਸੱਚੀ ਹਮਦਰਦੀ ਰੱਖਦੀ ਹੈ ਤਾਂ ਹੀ ਵੱਡੀ ਗਿਣਤੀ 'ਚ ਅਕਾਲੀ ਆਗੂ ਤੇ ਵਰਕਰ ਹਰ ਪੱਖੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਤਤਪਰ ਹਨ | ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਭਰ ਦੇ ਅਕਾਲੀ ਵਰਕਰਾਂ ਨੂੰ ਹੜ੍ਹ ਪੀੜ੍ਹਤ ਇਲਾਕੇ ਵਿਚ ਰਾਹਤ ਸਮੱਗਰੀਆਂ ਸਮੇਤ ਸਹਾਇਤਾ ਕਰਨ ਲਈ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਵੱਡੀ ਗਿਣਤੀ 'ਚ ਅਕਾਲੀ ਆਗੂ ਤੇ ਵਰਕਰ ਸੇਵਾਵਾਂ ਨਿਭਾਅ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਪਾਕਿ ਆਪ੍ਰੇਸ਼ਨ ਸੰਧੂਰ 'ਚ ਤਬਾਹ ਹੋਏ ਨੂਰ ਖਾਨ ਏਅਰਬੇਸ ਨੂੰ ਬਣਾ ਰਿਹਾ ਦੁਬਾਰਾ ਅਗਲੀ ਖ਼ਬਰ ਨਵੇਂ ਅਕਾਲੀ ਦਲ ਤੇ ਵਾਰਿਸ ਪੰਜਾਬ ਦੇ ਆਗੂੁਆਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
Ad Position 24