20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪਿੰਡ ਰਾਊਵਾਲ ਦੀ ਸੰਗਤ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਭੇਜੀ

Ad Position 21
No active advertisement
ਅਜੀਤ ਡੈਸਕ 06-09-2025
ਭੂੰਦੜੀ, 5 ਸਤੰਬਰ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਰਾਊਵਾਲ ਦੀ ਸੰਗਤ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਬਚਨ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲੰਗਰਾਂ ਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ | ਪ੍ਰਭਾਵਿਤ ਇਲਾਕਿਆਂ ਵਿਚ ਰਾਊਵਾਲ ਦੀ ਸੰਗਤ ਵਲੋਂ ਪਿੰਡ ਹਰੀ ਕੇ ਪੱਤਣ ਹੜ੍ਹ ਪੀੜ੍ਹਤਾਂ ਲਈ ਲੰਗਰਾਂ ਦੀ ਸੇਵਾ ਕਾਰਜਸ਼ੀਲ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵੀਰ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਹਰੀਕੇ ਪੱਤਣ ਅਤੇ ਹੋਰ ਹੜ੍ਹ ਪੀੜਤ ਪਿੰਡਾਂ ਦੇ ਲੋਕਾਂ ਲਈ ਬਾਬਾ ਗੁਰਬਚਨ ਸਿੰਘ ਦੀ ਨਿਗਰਾਨੀ 'ਚ ਹੜ੍ਹ ਦੀ ਆਫਤ ਖ਼ਤਮ ਹੋਣ ਤੱਕ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ | ਇਸ ਮੌਕੇ ਸਾਬਕਾ ਥਾਣੇਦਾਰ ਜਗਰਾਜ ਸਿੰਘ, ਚਮਕੌਰ ਸਿੰਘ ਪਟਵਾਰੀ, ਬਾਬਾ ਫਤਿਹ ਸਿੰਘ ਗੱਤਕਾ ਕਲੱਬ ਦੇ ਭਾਈ ਸੁਖਵਿੰਦਰ ਸਿੰਘ ਸਾਬਕਾ ਸੈਨਿਕ, ਜੁਗਰਾਜ ਸਿੰਘ, ਕਸ਼ਮੀਰ ਸਿੰਘ, ਸਤਪਾਲ ਸਿੰਘ, ਰਣਧੀਰ ਸਿੰਘ, ਬਿੰਦਰ ਸਿੰਘ, ਜੋਗਿੰਦਰ ਸਿੰਘ, ਸਮਸ਼ੇਰ ਸਿੰਘ, ਡਾ. ਜਗਜੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਐੱਚ.ਜੀ ਨਰਸਿੰਗ ਕਾਲਜ ਵਿਚ ਅਧਿਆਪਕ ਦਿਵਸ ਮੌਕੇ ਸਮਾਗਮ ਅਗਲੀ ਖ਼ਬਰ ਗੰਗਾ ਐਕਰੋਵੂਲਜ਼ ਲਿਮਟਿਡ ਵਲੋਂ ਪੰਜਾਬ 'ਚ ਹੜ੍ਹ ਪੀੜਤਾਂ ਲਈ 6 ਲੱਖ ਰੁਪਏ ਜਾਰੀ
Ad Position 24