20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜੀ.ਐੱਚ.ਜੀ ਨਰਸਿੰਗ ਕਾਲਜ ਵਿਚ ਅਧਿਆਪਕ ਦਿਵਸ ਮੌਕੇ ਸਮਾਗਮ

Ad Position 21
No active advertisement
ਅਜੀਤ ਡੈਸਕ 06-09-2025
ਰਾਏਕੋਟ, 5 ਸਤੰਬਰ (ਸੁਸ਼ੀਲ)-ਅਧਿਆਪਕ ਦਿਵਸ ਮੌਕੇ ਅੱਜ ਸਥਾਨਕ ਜੀ.ਐੱਚ.ਜੀ. ਕਾਲਜ ਆਫ ਨਰਸਿੰਗ ਵਿਖੇ ਕਾਲਜ ਦੇ ਵਿਦਿਆਰਥੀਆਂ ਵਲੋਂ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਜੀ.ਐੱਚ.ਜੀ ਸੰਸਥਾ ਦੇ ਚੇਅਰਮੈਨ ਡਾ: ਬੀ.ਐੱਲ. ਬਾਂਸਲ ਵਲੋਂ ਕੀਤੀ ਗਈ | ਇਸ ਮੌਕੇ ਡਾ: ਵਰੁਣ ਬਾਂਸਲ, ਡਾ: ਗੀਤਿਕਾ ਬਾਂਸਲ, ਪਿ੍ੰਸੀਪਲ ਮੈਡਮ ਕਰਮਵੀਰ ਕੌਰ, ਵਾਈਸ ਪਿ੍ੰਸੀਪਲ ਮੈਡਮ ਰਮਨਦੀਪ ਕੌਰ ਵੀ ਮੌਜ਼ੂਦ ਰਹੇ | ਇਸ ਮੌਕੇ ਵਿਦਿਆਰਥੀਆਂ ਵਲੋਂ ਆਏ ਹੋਏ ਮਹਿਮਾਨਾਂ ਅਤੇ ਅਧਿਆਪਕਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਵਾਇਸ ਪਿ੍ੰਸੀਪਲ ਰਮਨਦੀਪ ਕੌਰ ਨੇ ਆਪਣੇ ਸੰਬੋਧਨ ਵਿਚ ਅਧਿਆਪਕਾਂ ਦੇ ਅਨਮੋਲ ਯੋਗਦਾਨ 'ਤੇ ਚਾਨਣ ਪਾਇਆ ਅਤੇ ਸਭ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਆਪਣੇ ਅਧਿਆਪਕਾਂ ਨੂੰ ਸਮਰਪਿਤ ਕਈ ਤਰ੍ਹਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਜਿੰਨ੍ਹਾਂ ਵਿਚ ਰੈਂਪ ਮਾਡਲਿੰਗ, ਨਾਚ, ਕਵਿਤਾਵਾਂ, ਗੀਤ ਸਮੇਤ ਹੋਰ ਕਈ ਵੰਨਗੀਆਂ ਸ਼ਾਮਿਲ ਸਨ | ਇਸ ਮੌਕੇ ਪਿ੍ੰਸੀਪਲ ਕਰਮਵੀਰ ਕੌਰ ਨੇ ਕਿਹਾ ਕਿ ਅਧਿਆਪਕ ਉਹ ਦੀਵੇ ਹਨ ਜੋ ਵਿਦਿਆਰਥੀਆਂ ਦੇ ਜੀਵਨ ਨੂੰ ਗਿਆਨ ਦੀ ਰੋਸ਼ਨੀ ਨਾਲ ਪ੍ਰਕਾਸ਼ਮਾਨ ਕਰਦੇ ਹਨ | ਚੇਅਰਮੈਨ ਡਾ. ਬੀ.ਐੱਲ. ਬਾਂਸਲ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਇਕ ਵਿਦਿਆਰਥੀ ਦੇ ਜੀਵਨ ਵਿਚ ਅਧਿਆਪਕਾਂ ਦੇ ਮਹੱੱਤਵ ਸਬੰਧੀ ਜਾਣੂੰ ਕਰਵਾਇਆ | ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਤੋਹਫੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਿਕੰਦਰ ਸਿੰਘ ਸਿੱਧੂ ਬਹੁਜਨ ਮੁਕਤੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪਿੰਡ ਰਾਊਵਾਲ ਦੀ ਸੰਗਤ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਭੇਜੀ
Ad Position 24