20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰੇਗੀ-ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 06-09-2025
ਚੌਂਕੀਮਾਨ, 5 ਸਤੰਬਰ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੀ ਮੀਟਿੰਗ ਜਥੇਬੰਦੀ ਦੇ ਦਫ਼ਤਰ ਅੱਡਾ ਚੌਂਕੀਮਾਨ ਵਿਖੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੰਜਾਬ ਦੇ ਮੌਜੂਦਾ ਹਾਲਤਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਜਥੇਬੰਦੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸਹਾਇਤਾ ਕਰੇਗੀ ਤੇ ਐੱਨ.ਆਰ.ਆਈਜ਼ ਵੀਰਾਂ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲਕੇ ਆਪਣੇ ਮੁਸ਼ਕਿਲ ਵਿਚ ਆਏ ਵੀਰਾਂ ਨਾਲ ਚੱਟਾਨ ਵਾਂਗ ਖੜੇ੍ਹਗੀ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਹਰੀ ਸਿੰਘ ਗੁੜੇ, ਮੈਨੇਜਰ ਤੇਜਾ ਸਿੰਘ ਧਾਲੀਵਾਲ, ਗੁਰਮੇਲ ਸਿੰਘ ਹਾਂਸ, ਗੁਰਮੇਲ ਸਿੰਘ ਧਾਲੀਵਾਲ, ਸੰਦੀਪ ਸਿੰਘ ਅਲੀਗੜ੍ਹ, ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ ਤੇ ਰਾਵਿੰਦਰ ਸਿੰਘ ਸਿੱਧਵਾਂ ਨੇ ਕਿਹਾ ਕਿ ਅੱਜ ਸਾਨੂੰ ਆਪਣੇ ਭਰਾਵਾਂ ਨਾਲ ਡੱਟ ਕੇ ਖੜ੍ਹਨਾ ਚਾਹੀਦਾ ਹੈ ਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਜੋ ਉਹ ਮੁੜ ਵਸੇਬਾ ਕਰ ਸਕਣ | ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆ ਵਿਚ ਘਰੇਲੂ ਵਸਤਾਂ ਤੋਂ ਲੈ ਕੇ ਪਸ਼ੂਆਂ ਦਾ ਚਾਰਾ, ਰਹਿਣ ਲਈ ਘਰ ਸਮੇਤ ਸਾਰੀਆਂ ਵਸਤਾਂ ਦੀ ਮਦਦ ਜਥੇਬੰਦੀ ਐੱਨ.ਆਰ.ਆਈਜ਼, ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਕਰੇਗੀ, ਜਥੇਬੰਦੀ ਦੇ ਕਾਫ਼ਲੇ ਲੋਕਾਂ ਦੀ ਮਦਦ ਲਈ ਜਾਣਗੇ | ਜਿਸ ਲਈ ਜਥੇਬੰਦੀ ਦੇ ਆਗੂਆਂ ਸਮੇਤ ਮੈਂਬਰਾਂ ਦੀ ਡਿਊਟੀ ਲਾ ਦਿੱਤੀ ਗਈ ਹੈ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਵੀ ਕੀਤੀ ਕਿ ਉਹ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਘੋਸ਼ਿਤ ਕਰਕੇ ਸਹਾਇਤਾ ਭੇਜੇ ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕ ਆਪਣਾ ਮੁੜ ਵਸੇਬਾ ਕਰ ਸਕਣ | ਇਸ ਮੌਕੇ ਹਰਬੰਸ ਸਿੰਘ ਮਾਨ, ਚਮਕੌਰ ਸਿੰਘ ਕੁਲਾਰ, ਨਿਰਮਲ ਸਿੰਘ ਕੁਲਾਰ, ਜੁਗਰਾਜ ਸਿੰਘ, ਜਗਮੋਹਨ ਸਿੰਘ ਸਿੱਧਵਾਂ, ਜੁਗਰਾਜ ਸਿੰਘ ਅਲੀਗੜ੍ਹ, ਨਿਰਮਲ ਸਿੰਘ ਅਲੀਗੜ੍ਹ, ਬਲਰਾਜ ਸਿੰਘ ਸਿੱਧਵਾਂ, ਨੰਬਰਦਾਰ ਪ੍ਰੀਤਮ ਸਿੰਘ, ਪਰਮਪਾਲ ਸਿੰਘ, ਜਸਵਿੰਦਰ ਸਿੰਘ ਜਗਰਾਉਂ, ਹਰੀ ਸਿੰਘ ਕੁਲਾਰ, ਹਰਜਿੰਦਰ ਸਿੰਘ ਕੁਲਾਰ, ਬਹਾਦਰ ਸਿੰਘ ਕੁਲਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ 'ਆਪ' ਸਰਕਾਰ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਮਦਦ ਲਈ ਰਾਹਤ ਪੈਕੇਜ਼ ਦਾ ਐਲਾਨ ਕਰਨ-ਜਥੇ: ਪੁੜੈਣ ਅਗਲੀ ਖ਼ਬਰ ਏ. ਐੱਸ. ਆਟੋਮੋਬਾਈਲ ਜਗਰਾਉਂ ਨੂੰ ਮਿਲਿਆ ਬੈਸਟ ਫੈਸਟੀਵਲ ਸੇਲਜ਼ ਐਵਾਰਡ
Ad Position 24