20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰ ਤੇ 'ਆਪ' ਸਰਕਾਰ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਮਦਦ ਲਈ ਰਾਹਤ ਪੈਕੇਜ਼ ਦਾ ਐਲਾਨ ਕਰਨ-ਜਥੇ: ਪੁੜੈਣ

Ad Position 21
No active advertisement
ਅਜੀਤ ਡੈਸਕ 06-09-2025
ਹੰਬੜਾਂ, 5 ਸਤੰਬਰ (ਮੇਜਰ ਹੰਬੜਾਂ)-ਕੇਂਦਰ ਦੀ ਮੋਦੀ ਸਰਕਾਰ ਤੇ ਸੂਬੇ ਦੀ 'ਆਪ' ਸਰਕਾਰ ਪੰਜਾਬ ਅੰਦਰ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਦੇਖਦਿਆਂ ਜਿਥੇ ਸੂਬੇ ਨੂੰ ਹੜ੍ਹ ਪੀੜ੍ਹਤ ਘੋਸ਼ਿਤ ਕਰਨ ਉਥੇ ਪੰਜਾਬ ਲਈ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੇ ਮੁੜ ਵਸੇਬੇ ਲਈ ਰਾਹਤ ਪੈਕੇਜ਼ ਦਾ ਐਲਾਨ ਕਰੇ | ਇਹ ਪ੍ਰਗਟਾਵਾ ਅੰਤਿ੍ੰਗ ਕਮੇਟੀ ਮੈਂਬਰ ਐੱਸ. ਜੀ. ਪੀ. ਸੀ. ਜਥੇ: ਜਸਵੰਤ ਸਿੰਘ ਪੁੜੈਣ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸਹਾਇਤਾ ਰਾਸ਼ੀ ਦਿੱਤੇ ਜਾਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਅੱਗੇ ਆਉਣ ਦੀ ਅਪੀਲ ਕਰਦਿਆਂ ਕੀਤਾ | ਉਨ੍ਹਾਂ ਸਮਾਜ ਸੇਵੀ ਲੋਕਾਂ, ਖੇਡ ਕਲੱਬਾਂ ਅਤੇ ਐੱਨ. ਜੀ. ਓ. ਚਲਾ ਰਹੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜੀ ਜਾਵੇ ਤੇ ਜ਼ਰੂਰਤ ਅਨੁਸਾਰ ਲੋਕਾਂ ਨੂੰ ਸਾਮਾਨ ਭੇਜਿਆ ਜਾਵੇ, ਕਿਉਂਕਿ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨੂੰ ਪੂਰਨ ਲਈ ਅਜੇ ਬਹੁਤ ਸਮਾਂ ਲੱਗੇਗਾ ਤੇ ਲੋਕ ਅੱਜ ਵੱਡੇ ਸਦਮੇ 'ਚ ਹਨ, ਜਿਨ੍ਹਾਂ ਨੂੰ ਦਿਲਾਸਾ ਦੇਣ ਦੇ ਨਾਲ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੇ ਜਾਣਾ ਬਹੁਤ ਹੀ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਗੌਂਸਪੁਰ 'ਚ ਐੱਮ. ਪੀ. ਵੜਿੰਗ ਤੇ ਵੈਦ ਵਲੋਂ ਭੇਜੀਆਂ ਤਰਪਾਲਾਂ ਵੰਡੀਆਂ ਅਗਲੀ ਖ਼ਬਰ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇ...
Ad Position 24