ਹੰਬੜਾਂ, 5 ਸਤੰਬਰ (ਮੇਜਰ ਹੰਬੜਾਂ)-ਪਿੰਡ ਗੌਂਸਪੁਰ ਦੇ ਮੀਂਹ ਪ੍ਰਭਾਵਿਤ ਵਸਨੀਕਾਂ ਨੂੰ ਕਾਂਗਰਸੀ ਆਗੂ ਗੁਰਮੀਤ ਸਿੰਘ ਗਾਗੂ ਵਲੋਂ ਐੱਮ. ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਭੇਜੀਆਂ ਗਈਆਂ ਤਰਪਾਲਾਂ ਵੰਡੀਆਂ ਗਈਆਂ | ਗੁਰਮੀਤ ਸਿੰਘ ਗਾਗੂ ਨੇ ਦੱਸਿਆ ਕਿ ਜਿਥੇ ਕਾਂਗਰਸ ਪਾਰਟੀ ਵਲੋਂ ਹੜ੍ਹ ਪ੍ਰਭਾਵਿਤ ਖੇਤਰ 'ਚ ਜ਼ਰੂਰੀ ਵਸਤੂਆਂ ਲਿਜਾ ਕੇ ਵੰਡੀਆਂ ਜਾ ਰਹੀਆਂ ਹਨ, ਉੱਥੇ ਵਿਧਾਨ ਹਲਕਾ ਗਿੱਲ ਦੇ ਪਿੰਡ ਗੌਂਸਪੁਰ 'ਚ ਲੋੜਵੰਦ ਪਰਿਵਾਰਾਂ ਨੂੰ ਘਰਾਂ ਦੀਆਂ ਛੱਤਾਂ 'ਤੇ ਪਾਉਣ ਲਈ ਤੇ ਮੀਂਹ ਤੋਂ ਬਚਾਅ ਸੰਬੰਧੀ ਤਰਪਾਲਾਂ ਦੀ ਵੰਡ ਕੀਤੀ ਗਈ ਹੈ, ਜਿਸ ਲਈ ਪਿੰਡ ਵਾਸੀ ਕਾਂਗਰਸ ਪਾਰਟੀ ਦੇ ਹਮੇਸ਼ਾਂ ਰਿਣੀ ਰਹਿਣਗੇ | ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐੱਮ. ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਕੌਂਸਲਰ ਹਰਕਰਨਦੀਪ ਸਿੰਘ ਵੈਦ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਹੈ | ਇਸ ਮੌਕੇ ਜਗਦੀਸ਼ ਸਿੰਘ, ਪਿ੍ੰਸੀਪਲ ਸੁਰਜੀਤ ਸਿੰਘ, ਸਾਬਕਾ ਪੰਚ ਬੂਟਾ ਸਿੰਘ, ਡਾ. ਕੁਲਦੀਪ ਸਿੰਘ, ਵੀਰਪਾਲ ਸਿੰਘ, ਗੁਰਮੇਲ ਸਿੰਘ, ਜਸਵਿੰਦਰ ਸਿੰਘ, ਦਲੀਪ ਸਿੰਘ, ਤਰਸੇਮ ਸਿੰਘ, ਪਾਲ ਸਿੰਘ, ਪ੍ਰਭਜੋਤ ਸਿੰਘ, ਜਸਪਾਲ ਸਿੰਘ, ਬਲਵੀਰ ਸਿੰਘ ਸਮੇਤ ਹੋਰ ਪਿੰਡ ਵਾਸੀ ਮੌਜੂਦ ਸਨ |