20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਕਾਂਗਰਸ ਸੰਜੀਦਾ-ਕੈਪਟਨ ਸੰਧੂ

Ad Position 21
No active advertisement
ਅਜੀਤ ਡੈਸਕ 06-09-2025
ਮੁੱਲਾਂਪੁਰ-ਦਾਖਾ, 5 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਅੰਦਰ ਆਫ਼ਤ ਬਣੇ ਹੜ੍ਹਾਂ ਸਮੇਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ/ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸੂਬਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ, ਰਾਜ ਦੇ ਸੰਸਦ ਮੈਂਬਰਾਂ ਨਾਲ ਬੈਠਕ ਕਰਕੇ ਰਾਜ ਭਰ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਦਾ ਫ਼ੈਸਲਾ ਲਿਆ, ਕਾਂਗਰਸ ਪਾਰਟੀ ਕਰੀਬ ਕਰੋੜ ਰੁਪਏ ਦਾ ਸਾਮਾਨ ਹੜ੍ਹ ਪੀੜਤਾਂ ਨੂੰ ਪ੍ਰਦਾਨ ਕਰੇਗੀ | ਜਿਸ 'ਚ ਹੜ੍ਹਾਂ ਤੋਂ ਬਾਅਦ ਖੇਤ ਪੱਧਰ ਕਰਨ ਲਈ ਟਰੈਕਟਰਾਂ ਵਾਸਤੇ ਡੀਜ਼ਲ ਲਈ ਵਿਸ਼ੇਸ਼ ਰਾਸ਼ੀ ਰਾਖਵੀਂ ਹੋਵੇਗੀ | ਇਹ ਜਾਣਕਾਰੀ ਸੂਬਾ ਕਾਂਗਰਸ ਦੇ ਜਨ: ਸਕੱਤਰ (ਇੰਚਾਰਜ) ਕੈਪਟਨ ਸੰਦੀਪ ਸੰਧੂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਵਧੀ ਕਾਂਗਰਸ ਦੇ ਪ੍ਰੋਗਰਾਮ ਬਾਰੇ ਦਿੱਤੀ | ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ 'ਚ ਸਮਾਜ ਸੇਵੀ ਜਥੇਬੰਦੀਆਂ, ਸਪੋਰਟਸ ਤੇ ਵੈੱਲਫੇਅਰ ਕਲੱਬਾਂ ਦੇ ਵਲੰਟੀਅਰ ਅਣਥੱਕ ਸੇਵਾਵਾਂ ਨਿਭਾਅ ਰਹੇ ਹਨ, ਕੇਂਦਰ ਤੇ ਰਾਜ ਸਰਕਾਰਾਂ ਨੂੰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵਿਸ਼ੇਸ਼ ਪੈਕੇਜ਼ ਐਲਾਨਣ 'ਚ ਦੇਰ ਨਹੀਂ ਕਰਨੀ ਚਾਹੀਦੀ | ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਦੌਰੇ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਆਵਜ਼ੇ ਲਈ ਦਿੱਤੇ ਪ੍ਰਸਤਾਵਾਂ ਬਾਅਦ ਵਿੱਤੀ ਵਿਸ਼ੇਸ਼ ਪੈਕੇਜ਼ ਦਾ ਤੁਰੰਤ ਐਲਾਨ ਹੋਵੇ |
Ad Position 22
No active advertisement
ਪਿਛਲੀ ਖ਼ਬਰ ਏਕਜੋਤ ਨਰਸਿੰਗ ਇੰਸਟੀਚਿਊਟ ਤੇ ਜੀਵਨਜੋਤ ਨਰਸਿੰਗ ਇੰਸਟੀਚਿਊਟ ਵਲੋਂ ਅਧਿਆਪਕ ਦਿਵਸ ਤੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਆਰੰਭ
Ad Position 24