ਚੌਂਕੀਮਾਨ, 5 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਸੇਵਾ ਨਿਰੰਤਰ ਜਾਰੀ ਹੈ ਤੇ ਇਸ ਦੇ ਨਾਲ ਹੀ ਹਲਕਾ ਦਾਖਾ ਵਿਚ ਲਗਾਤਾਰ ਹੋ ਰਹੀ ਬਾਰਿਸ਼ ਨੇ ਲੋੜਵੰਦ ਲੋਕਾਂ ਸਮੇਤ ਹਰ ਵਰਗ ਨੂੰ ਮੁਸ਼ਕਿਲ ਵਿਚ ਪਾ ਦਿੱਤਾ ਹੈ ਤੇ ਬਾਰਿਸ਼ ਕਾਰਨ ਲੋਕਾਂ ਦੇ ਘਰ ਚੋਅ ਰਹੇ ਹਨ, ਜਿਸ ਨਾਲ ਲੋਕਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡ ਸੂਜਾਪੁਰ ਦੇ ਲੋੜਵੰਦ ਪਰਿਵਾਰਾਂ ਨੂੰ ਤਰਪਾਲਾਂ ਦਿੱਤੀਆਂ ਤਾਂ ਜੋ ਉਹ ਘਰਾਂ 'ਤੇ ਪਾ ਕੇ ਆਪਣਾ ਨੁਕਸਾਨ ਹੋਣ ਤੋਂ ਬਚਾ ਕਰ ਸਕਣ | ਇਸ ਮੌਕੇ ਪਿੰਡ ਸੂਜਾਪੁਰ ਦੇ ਸਰਪੰਚ ਲਵਜੋਤ ਸਿੰਘ ਸਨੀ, ਪ੍ਰਧਾਨ ਅਮਰਜੀਤ ਸਿੰਘ, ਸੰਦੀਪ ਸਿੰਘ ਸੂਜਾਪੁਰ, ਹਾਕਮ ਸਿੰਘ ਅਲੀਗੜ੍ਹ, ਨਰਿੰਦਰ ਸਿੰਘ, ਕੁਲਜੀਤ ਸਿੰਘ, ਝਲਮਣ ਸਿੰਘ, ਸੁਖਵਿੰਦਰ ਸਿੰਘ, ਜਗਦੀਸ ਸਿੰਘ, ਨਾਹਰ ਸਿੰਘ ਤੇ ਨੰਬਰਦਾਰ ਮੇਜਰ ਸਿੰਘ ਨੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਲੋੜਵੰਦ ਪਰਿਵਾਰਾਂ ਦੀ ਬਾਂਹ ਫੜ੍ਹੀ ਤੇ ਉਕਤ ਆਗੂਆਂ ਨੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਲੋਕਾਂ ਦੇ ਮਸੀਹਾ ਹਨ, ਜੋ ਹਰ ਵਿਅਕਤੀ ਦਾ ਮਦਦ ਕਰਦੇ ਹਨ |