20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਚੇਅਰਮੈਨ ਪਨਗ੍ਰੇਨ ਦੀ ਅਗਵਾਈ 'ਚ ਪਿੰਡ ਸੁਧਾਰ ਵਿਖੇ ਤਰਪਾਲਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 06-09-2025
ਗੁਰੂਸਰ ਸੁਧਾਰ, 5 ਸਤੰਬਰ (ਜਗਪਾਲ ਸਿੰਘ ਸਿਵੀਆਂ)-ਮੀਂਹ ਮਾਰ ਤੋਂ ਬਚਾਅ ਕਰਨ ਲਈ ਚੇਅਰਮੈਨ ਪਨਗ੍ਰੇਨ ਡਾ: ਤੇਜਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਸਰਪੰਚ ਇੰਦਰਜੀਤ ਸਿੰਘ ਗਿੱਲ ਸੁਧਾਰ, ਮਨਿੰਦਰ ਸਿੰਘ ਗਿੱਲ ਵਲੋਂ ਪਿੰਡ ਸੁਧਾਰ ਵਿਖੇ ਹਲਕਾ ਰਾਏਕੋਟ, ਜਗਰਾਉਂ ਤੇ ਦਾਖਾ ਦੇ ਵੱਖ-ਵੱਖ ਪਿੰਡਾਂ ਨੂੰ ਬਲਾਕ ਪ੍ਰਧਾਨਾਂ ਰਾਹੀਂ 150 ਦੇ ਕਰੀਬ ਤਰਪਾਲਾਂ ਦੀ ਵੰਡ ਕੀਤੀ ਗਈ | ਇਸ ਮੌਕੇ ਚੇਅਰਮੈਨ ਗਿੱਲ ਨੇ ਕਿਹਾ ਕਿ ਭਾਰੀ ਮੀਂਹ ਦੇ ਹਾਲਾਤਾਂ ਨੂੰ ਵੇਖਦੇ ਹੋਏ ਅਗਲੇ ਕੁਝ ਦਿਨਾਂ ਵਿਚ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਤਰਪਾਲਾਂ ਤੇ ਹੋਰ ਰਾਹਤ ਸਮੱਗਰੀ ਵੀ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਸੰਭਾਵੀ ਹੜ੍ਹ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਪੱਬਾਂ ਭਾਰ ਹੈ ਅਤੇ ਸਤਲੁਜ ਦੇ ਕਿਨਾਰਿਆਂ ਦੀ ਚੌਕਸੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ | ਉਨ੍ਹਾਂ ਇਸ ਔਖੀ ਘੜੀ ਵਿਚ ਸਾਰਿਆਂ ਨੂੰ ਇਕਜੁੱਟ ਹੋਣ 'ਤੇ ਵੀ ਜ਼ੋਰ ਦਿੱਤਾ | ਇਸ ਮੌਕੇ ਪਿੰਡ ਸੁਧਾਰ ਸਰਪੰਚ ਇੰਦਰਜੀਤ ਸਿੰਘ ਗਿੱਲ, ਮਨਿੰਦਰ ਸਿੰਘ ਗਿੱਲ, ਸੁਖਵੰਤ ਸਿੰਘ ਗਿੱਲ, ਸੈਕਟਰੀ ਸੁਰਜੀਤ ਸਿੰਘ, ਪੰਚਾਇਤ ਸੈਕਟਰੀ ਬਲਦੇਵ ਸਿੰਘ, ਸੈਕਟਰੀ ਸੁਰਿੰਦਰ ਸਿੰਘ, ਸੈਕਟਰੀ ਸੁਖਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਬਲਾਕ ਸੰਮਤੀ ਦਫ਼ਤਰ ਸੁਧਾਰ ਦੇ ਕਰਮਚਾਰੀ ਤੇ ਪਿੰਡ ਵਾਸੀ ਹਾਜ਼ਿਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਇਯਾਲੀ ਦੀ ਟੀਮ ਸਰਗਰਮ ਹੋਈ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਅਕਾਲਗੜ੍ਹ ਕਲਾਂ ਤੋਂ ਪਸ਼ੂਆਂ ਲਈ ਚਾਰਾ ਭੇਜਿਆ
Ad Position 24