20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ 'ਤੇ ਸਜਾਏ ਨਗਰ ਕੀਰਤਨ ਦਾ ਭੂੰਦੜੀ ਪਹੁੰਚਣ 'ਤੇ ਸਵਾਗਤ

Ad Position 21
No active advertisement
ਅਜੀਤ ਡੈਸਕ 06-09-2025
ਭੂੰਦੜੀ, 5 ਸਤੰਬਰ (ਕੁਲਦੀਪ ਸਿੰਘ ਮਾਨ)-ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਸਜਾਏ ਨਗਰ ਕੀਰਤਨ ਦਾ ਭੂੰਦੜੀ ਪਹੁੰਚਣ 'ਤੇ ਵਰ੍ਹਦੇ ਮੀਂਹ 'ਚ ਸਵਾਗਤ ਕੀਤਾ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ 'ਚ ਸੁਸ਼ੋਭਿਤ ਸਨ, ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਸ ਮੌਕੇ ਬਾਬਾ ਜਗਮੋਹਣ ਸਿੰਘ ਮਲਸੀਹਾਂ ਨੇ ਰਸਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਸਿੱਖੀ ਨਾਲ ਜੁੜਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਬਾਬਾ ਜੀਵਨ ਸਿੰਘ ਜੀ ਦੇ ਇਤਿਹਾਸ ਸੁਣਾ ਕੇ ਸੰਗਤਾਂ ਨਿਹਾਲ ਕੀਤਾ | ਇਹ ਨਗਰ ਕੀਰਤਨ ਮੋਗਾ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਸੂਬੇਦਾਰ ਕਾਲਾ ਸਿੰਘ, ਸੈਕਟਰੀ ਪਰਮਿੰਦਰ ਸਿੰਘ, ਭਿੰਦਰ ਸਿੰਘ, ਪੰਚ ਬਾਬਾ ਸੁੱਚਾ ਸਿੰਘ, ਜਗਰਾਜ ਸਿੰਘ, ਗੁਰਪ੍ਰੀਤ ਸਿੰਘ ਸਹਿਜਾਪੁਰੀ, ਮਨਜਿੰਦਰ ਸਿੰਘ ਮੀਨੀਆ, ਸੁਰਜੀਤ ਸਿੰਘ, ਸਾਬਕਾ ਸੈਨਿਕ ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਪਾਲ ਸਿੰਘ, ਮਹਿੰਦਰ ਸਿੰਘ, ਪੰਚ ਹਰਮੇਲ ਸਿੰਘ ਹੇਲੀ, ਜਗਦੇਵ ਸਿੰਘ ਕੌਲ, ਮਲਕੀਤ ਸਿੰਘ ਢਿੱਲੋਂ, ਜਗਤਾਰ ਸਿੰਘ ਭੰਗੂ, ਦਲਜੀਤ ਸਿੰਘ ਤੂਰ, ਮਨਜਿੰਦਰ ਸਿੰਘ ਮੋਨੀ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੈਪਟਨ ਸੰਦੀਪ ਸੰਧੂ ਨੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਸਮੇਂ ਲੋੜਵੰਦਾਂ ਨੂੰ ਵੰਡੀਆਂ ਤਰਪਾਲਾਂ • ਸਰਕਾਰ ਕਿਸਾਨਾਂ ਦ... ਅਗਲੀ ਖ਼ਬਰ ਹੰਬੜਾਂ ਵਿਖੇ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24