20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੈਪਟਨ ਸੰਦੀਪ ਸੰਧੂ ਨੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਸਮੇਂ ਲੋੜਵੰਦਾਂ ਨੂੰ ਵੰਡੀਆਂ ਤਰਪਾਲਾਂ • ਸਰਕਾਰ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਵੀ ਤੁਰੰਤ ਪੱਕੀਆਂ ਕਰੇ-ਸੰਧੂ

Ad Position 21
No active advertisement
ਅਜੀਤ ਡੈਸਕ 06-09-2025
ਸਿੱਧਵਾਂ ਬੇਟ, 5 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਅੱਜ ਸਤਲੁਜ ਦੇ ਪਿੰਡ ਖੁਰਸ਼ੈਦਪੁਰ ਨਜ਼ਦੀਕ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਸਮੇਂ ਗੱਲਬਾਤ ਕਰਦੇ ਹੋਏ ਆਖਿਆ ਕਿ ਜਿੱਥੇ ਦਰਿਆ ਦੇ ਪਾਣੀ ਨੇ ਕਿਸਾਨਾਂ ਦੀਆਂ ਬੰਨ੍ਹ ਅੰਦਰਲੀਆਂ ਜ਼ਮੀਨਾਂ 'ਚ ਬੀਜੀ ਫ਼ਸਲ ਨੂੰ ਤਹਿਸ ਨਹਿਸ ਕਰ ਦਿੱਤਾ ਹੈ, ਉੱਥੇ ਕਿਸਾਨਾਂ ਦੀ ਕਈ ਏਕੜ ਮਾਲਕੀ ਜ਼ਮੀਨ ਨੂੰ ਵੀ ਦਰਿਆ ਬੁਰਦ ਕਰ ਦਿੱਤਾ ਹੈ | ਇਸ ਲਈ ਸੂਬਾ ਸਰਕਾਰ ਤੁਰੰਤ ਗਿਰਦਾਵਰੀਆਂ ਕਰਨ ਦਾ ਹੁਕਮ ਦੇਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਇਸ ਮੌਕੇ ਮਾਨ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਜਿਸ ਰਕਬੇ ਦੀ ਗਿਰਦਾਵਰੀ ਕਿਸਾਨਾਂ ਦੇ ਨਾਮ ਬੋਲਦੀ ਹੈ ਉਨ੍ਹਾਂ ਜ਼ਮੀਨਾਂ ਨੂੰ ਤੁਰੰਤ ਪੱਕਿਆਂ ਕਰਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ | ਉਨ੍ਹਾਂ ਇਸ ਮੌਕੇ ਭਾਰੀ ਬਰਸਾਤ ਨਾਲ ਖਰਾਬ ਹੋਏ ਕੱਚੇ ਘਰਾਂ ਦੇ ਮੈਂਬਰਾਂ ਨੂੰ ਤਰਪਾਲਾਂ ਵੀ ਵੰਡੀਆਂ | ਇਸ ਮੌਕੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ, ਮਾਰਕੀਟ ਕਮੇਟੀ ਜਗਰਾਉਂ ਦੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਬਾਸੀਆਂ, ਯੂਥ ਕਾਂਗਰਸੀ ਆਗੂ ਮਨੀ ਗਰਗ, ਸਾਬਕਾ ਸਰਪੰਚ ਪਰਮਜੀਤ ਸਿੰਘ ਪੱਪੀ, ਪੁਨੀਤ ਸਿੱਧਵਾਂ, ਰਮੇਸ਼ ਕੁਮਾਰ, ਅਭੀਜੀਤ ਸਿੰਘ ਕੰਡਾ ਤੋਂ ਇਲਾਵਾ ਕਈ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾਨਕਸਰ ਤੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਮੈਡੀਕਲ ਸਹੂਲਤਾਂ ਦੇਣ ਲਈ ਪਹਿਲਾ ਜਥਾ ਰਵਾਨਾ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ 'ਤੇ ਸਜਾਏ ਨਗਰ ਕੀਰਤਨ ਦਾ ਭੂੰਦੜੀ ਪਹੁੰਚਣ 'ਤੇ ਸਵਾਗਤ
Ad Position 24