20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਨਾਨਕਸਰ ਤੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਮੈਡੀਕਲ ਸਹੂਲਤਾਂ ਦੇਣ ਲਈ ਪਹਿਲਾ ਜਥਾ ਰਵਾਨਾ

Ad Position 21
No active advertisement
ਅਜੀਤ ਡੈਸਕ 06-09-2025
ਜਗਰਾਉਂ, 5 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਮੈਡੀਕਲ ਸਹੂਲਤਾਂ ਦੇਣ ਲਈ ਡਾਕਟਰਾਂ ਦੀ ਟੀਮ ਨੂੰ ਰਵਾਨਾ ਕੀਤਾ ਗਿਆ ਹੈ | ਬਾਬਾ ਈਸ਼ਰ ਸਿੰਘ ਚੈਰੀਟੇਬਲ ਟਰੱਸਟ ਨਾਨਕਸਰ ਕਲੇਰਾਂ ਜਗਰਾਉਂ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਮੈਡੀਕਲ ਸਹੂਲਤਾਂ ਦੇਣ ਲਈ ਪਹਿਲੀ ਟੀਮ ਡਾਕਟਰਾਂ ਸਮੇਤ ਸ੍ਰੀ ਅੰਮਿ੍ਤਸਰ ਲਈ ਰਵਾਨਾ ਕੀਤੀ ਗਈ ਹੈ | ਇਸ ਟੀਮ ਨੂੰ ਰਵਾਨਾ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ ਤੇ ਬਾਬਾ ਬਲਜੀਤ ਸਿੰਘ ਪਾਤੜਾਂ ਵਾਲਿਆਂ ਵਲੋਂ ਕੀਤਾ ਹੈ | ਭਾਈ ਗੁਰਸੇਵਕ ਸਿੰਘ, ਭਾਈ ਲਖਵਿੰਦਰ ਸਿੰਘ ਤੇ ਭਾਈ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਹੜ੍ਹ ਪੀੜਤਾਂ ਨੂੰ ਮੈਡੀਕਲ ਸਹੂਲਤਾਂ ਲੋੜ ਅਨੁਸਾਰ ਲੰਬੇ ਸਮੇਂ ਤੱਕ ਜਾਰੀ ਰੱਖੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਹੜ੍ਹ ਪੀੜਤ ਪਰਿਵਾਰਾਂ ਨੂੰ ਦਵਾਈਆਂ ਤੋਂ ਇਲਾਵਾ ਉਨ੍ਹਾਂ ਦੇ ਮੌਕੇ 'ਤੇ ਵੱਖ-ਵੱਖ ਟੈਸਟ ਵੀ ਕਰਨਗੇ | ਉਨ੍ਹਾਂ ਸੰਗਤਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਵੀ ਅਪੀਲ ਕੀਤੀ ਹੈ | ਇਸ ਮੌਕੇ ਭਾਈ ਰਵਿੰਦਰ ਸਿੰਘ, ਮਨਮੋਹਣ ਸਿੰਘ, ਕਾਲਾ ਸਿੰਘ, ਜੱਗਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਆਵਜ਼ੇ ਸੰਬੰਧੀ ਜਮਹੂਰੀ ਕਿਸਾਨ ਸਭਾ ਵਲੋਂ 9 ਨੂੰ ਸੌਂਪੇ ਜਾਣਗੇ ਮੰਗ ਪੱਤਰ-ਡਾ. ਅਜਨਾਲਾ, ਸੰਧੂ ਅਗਲੀ ਖ਼ਬਰ ਕੈਪਟਨ ਸੰਦੀਪ ਸੰਧੂ ਨੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਸਮੇਂ ਲੋੜਵੰਦਾਂ ਨੂੰ ਵੰਡੀਆਂ ਤਰਪਾਲਾਂ • ਸਰਕਾਰ ਕਿਸਾਨਾਂ ਦ...
Ad Position 24