27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪਿੰਡ ਪੋਨਾ ਦੇ ਲੋੜਵੰਦ ਪਰਿਵਾਰਾਂ ਨੂੰ ਬੀਬੀ ਮਾਣੂੰਕੇ ਨੇ ਦਿੱਤੀਆਂ ਤਰਪਾਲਾਂ

Ad Position 21
No active advertisement
ਅਜੀਤ ਡੈਸਕ 07-09-2025
ਚੌਂਕੀਮਾਨ, 6 ਸਤੰਬਰ (ਤੇਜਿੰਦਰ ਸਿੰਘ ਚੱਢਾ)-ਆਮ ਆਦਮੀ ਪਾਰਟੀ ਦੇ ਹਲਕਾ ਜਗਰਾਉਂ ਤੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਪੰਜਾਬ ਵਿਚ ਆਏ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਤੇ ਜਗਰਾਉਂ ਹਲਕੇ ਵਿਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਵੀ ਲੋਕ ਮੁਸ਼ਕਿਲ ਵਿਚ ਆਏ ਹੋਏ ਹਨ ਤੇ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਆਪਣੀਆਂ ਟੀਮਾਂ ਬਣਾ ਕੇ ਜਗਰਾਉਂ ਹਲਕੇ ਦੇ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ ਤੇ ਪਿੰਡ ਪੋਨਾ ਦੇ ਲੋੜਵੰਦ ਪਰਿਵਾਰਾਂ ਨੂੰ ਸੈਕਟਰੀ ਜਗਦੇਵ ਸਿੰਘ, ਗੁਰਚਰਨ ਸਿੰਘ ਤੇ ਕੁਲਵਿੰਦਰ ਸਿੰਘ ਜ਼ਰੀਏ ਤਰਪਾਲਾਂ ਦਿੱਤੀਆਂ ਗਈਆਂ ਤੇ 'ਆਪ' ਆਗੂ ਤੇਜਿੰਦਰ ਸਿੰਘ ਪੋਨਾ ਨੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਖੇਤਾਂ 'ਚ ਆਏ ਰੇਤੇ ਨੂੰ ਪੰਜਾਬ ਸਰਕਾਰ ਲੋਕਾਂ ਨੂੰ ਵੇਚਣ ਦਾ ਅਧਿਕਾਰ ਦੇਵੇ- ਕਿਸਾਨ ਆਗੂ ਅਗਲੀ ਖ਼ਬਰ ਮੀਂਹ ਨਾਲ ਪਿੰਡ ਟੂਸਾ 'ਚ ਛੱਪੜ ਦਾ ਪਾਣੀ ਗਲੀਆਂ ਤੇ ਘਰਾਂ 'ਚ ਵੜਿਆ
Ad Position 24