ਚੌਂਕੀਮਾਨ, 6 ਸਤੰਬਰ (ਤੇਜਿੰਦਰ ਸਿੰਘ ਚੱਢਾ)-ਬੀ.ਕੇ.ਯੂ. ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਮਨਜਿੰਦਰ ਸਿੰਘ ਛੋਕਰ ਮੋਰਕਰੀਮਾਂ, ਬਲਾਕ ਚੌਂਕੀਮਾਨ ਦੇ ਪ੍ਰਧਾਨ ਗੁਰਸੇਵਕ ਸਿੰਘ ਦਾਖਾ, ਬਲਾਕ ਹੰਬੜਾਂ ਦੇ ਪ੍ਰਧਾਨ ਜਾਂਗੀਰ ਸਿੰਘ ਲੀਹਾਂ ਤੇ ਬਲਾਕ ਸਵੱਦੀ ਕਲਾਂ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਰੋਕਥਾਮ ਵਾਸਤੇ ਅਗਾਊਾ ਪ੍ਰਬੰਧ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਤੇ ਲੋਕਾਂ ਦਾ ਹੜ੍ਹਾਂ ਕਾਰਨ ਵੱਡਾ ਨੁਕਸਾਨ ਹੋਇਆ ਹੈ ਤੇ ਹੜ੍ਹਾਂ ਦੇ ਪਾਣੀ ਨਾਲ ਕਿਸਾਨਾਂ ਦੇ ਖੇਤਾਂ ਵਿਚ ਜੋ ਰੇਤਾ ਜਮ੍ਹਾਂ ਹੋਇਆ ਹੈ ਉਸ ਨੂੰ ਪੰਜਾਬ ਸਰਕਾਰ ਕਿਸਾਨਾਂ ਨੂੰ ਵੇਚਣ ਦਾ ਅਧਿਕਾਰ ਦੇਵੇ ਤਾਂ ਜੋ ਉਹ ਆਪਣਾ ਮੁੜ ਵਸੇਬਾ ਕਰ ਸਕਣ ਨਾ ਕਿ ਸਰਕਾਰ ਕਿਸਾਨਾਂ ਦੇ ਖੇਤਾਂ ਵਿਚ ਆਏ ਰੇਤੇ 'ਤੇ ਆਪਣਾ ਹੱਕ ਜਿੱਤਾ ਕੇ ਇਸ ਨੂੰ ਵੇਚੇ | ਉਕਤ ਆਗੂਆਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਵਿਧਾਇਕਾ ਨੇ ਜੋ ਘਟੀਆ ਸ਼ਬਦਾਵਲੀ ਕਿਸਾਨ ਜਥੇਬੰਦੀਆਂ ਲਈ ਵਰਤੀ ਹੈ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤੇ ਉਸ ਤੋਂ ਜਨਤਕ ਮੁਆਫ਼ੀ ਮੰਗਵਾਈ ਜਾਵੇ |