ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜਲਾਲਦੀਵਾਲ ਦੇ ਸਰਪੰਚ ਪਿ੍ਤਪਾਲ ਸਿੰਘ ਜੇਪੀ ਪੂਨੀਆਂ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੇ ਲੋੜਵੰਦਾਂ ਪਰਿਵਾਰਾਂ ਨੂੰ ਬਰਸਾਤ ਤੋਂ ਰਾਹਤ ਦਿਵਾਉਣ ਲਈ ਤਰਪਾਲਾਂ ਵੰਡੀਆਂ ਗਈਆਂ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਜੇਪੀ ਪੂਨੀਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤੇਜ਼ ਬਾਰਿਸ਼ ਪੈਣ ਕਾਰਨ ਪਿੰਡ ਦੇ ਕੱਚੇ ਘਰਾਂ ਦੀਆਂ ਛੱਤਾਂ ਰਾਹੀਂ ਬਰਸਾਤੀ ਪਾਣੀ ਚੋਣ ਲੱਗ ਪਿਆ ਸੀ | ਜਿਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਗ੍ਰਾਮ ਪੰਚਾਇਤ ਜਲਾਲਦੀਵਾਲ ਦੇ ਸਹਿਯੋਗ ਨਾਲ ਪਿੰਡ ਦੇ ਲੋੜਵੰਦਾਂ ਪਰਿਵਾਰਾਂ ਨੂੰ ਤਰਪਾਲਾਂ ਮੁਫ਼ਤ ਵੰਡੀਆਂ ਗਈਆਂ ਤਾਂ ਜੋ ਲੋਕ ਤਰਪਾਲਾਂ ਦੀ ਮਦਦ ਨਾਲ ਬਰਸਾਤੀ ਪਾਣੀ ਦੀ ਮਾਰ ਤੋਂ ਬਚ ਸਕਣ | ਇਸ ਮੌਕੇ ਪੰਚ ਗੁਰਪ੍ਰੀਤ ਸਿੰਘ ਗੋਪੀ, ਪੰਚ ਸੋਨੀ ਜੌਹਲ, ਪੰਚ ਸਰਦਾਰਾ ਸਿੰਘ, ਪੰਚ ਬੂਟਾ ਸਿੰਘ, ਆੜ੍ਹਤੀਆ ਕੁਲਦੀਪ ਗਰਗ ਆਦਿ ਹਾਜ਼ਰ ਸਨ |