27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਲੋਹਟਬੱਦੀ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਮਾਪਤ

Ad Position 21
No active advertisement
ਅਜੀਤ ਡੈਸਕ 07-09-2025
ਲੋਹਟਬੱਦੀ, 6 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਨਿਰਮਲੇ ਸੰਪਰਦਾਇ ਸੰਤ ਬਾਬਾ ਧਿਆਨ ਸਿੰਘ ਲੋਹਟਬੱਦੀ ਵਾਲਿਆਂ ਦੇ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ਲੋਹਟਬੱਦੀ ਵਿਖੇ ਮੌਜੂਦਾ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਸੰਤ ਬਾਬਾ ਧਿਆਨ ਸਿੰਘ ਦੇ ਬਰਸੀ ਸਮਾਗਮਾਂ ਦੀ ਵੀ ਅਰਦਾਸ ਵੀ ਕੀਤੀ ਗਈ | ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਰਮ ਪ੍ਰਤੀ ਪ੍ਰਪੱਕ ਰਹਿਣ ਦਾ ਵੱਡਾ ਸੰਦੇਸ਼ ਦਿੱਤਾ | ਮੁਗਲ ਸਾਸ਼ਕ ਔਰੰਗਜੇਬ ਨੇ ਗੁਰੂ ਸਾਹਿਬ ਨੂੰ ਜ਼ਬਰਨ ਇਸਲਾਮ ਧਰਮ ਕਬੂਲ ਕਰਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਸਿੱਖ ਧਰਮ ਛੱਡ ਕੇ ਇਸਲਾਮ ਧਰਮ ਕਬੂਲ ਨਾ ਕਰਕੇ ਆਪਣੀ ਸ਼ਹਾਦਤ ਦੇ ਦਿੱਤੀ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਅੰਮਿ੍ਤਸਰ ਵਾਲਿਆਂ ਨੇ ਕਥਾ-ਕੀਰਤਨ ਤੇ ਗੁਰ-ਇਤਿਹਾਸ ਸੁਣਾ ਕੇ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ, ਸਮੁੱਚੇ ਜਥੇ ਤੇ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਦੇ ਪ੍ਰਬੰਧਾਂ 'ਚ ਸਹਿਯੋਗ ਦੇਣ ਵਾਲੇ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਰਾਗੀ ਦਰਬਾਰਾ ਸਿੰਘ, ਭਰਪੂਰ ਸਿੰਘ, ਸਾਬਕਾ ਸਰਪੰਚ ਚੌਧਰੀ ਲਖਵੀਰ ਸਿੰਘ, ਸੈਕਟਰੀ ਦਵਿੰਦਰ ਸਿੰਘ ਦਿਓਲ, ਦਿਆ ਸਿੰਘ ਲਹੌਰੀਆ, ਗੁਰਲੀਨ ਸਿੰਘ, ਨੈਬ ਸਿੰਘ ਰਾਮਪੁਰਾ, ਤੀਰਥ ਸਿੰਘ, ਨੌਰੰਗ ਸਿੰਘ, ਨਿਰਭੈ ਸਿੰਘ ਮਹੇਰਨਾਂ ਕਲਾਂ, ਜਸਪਾਲ ਸਿੰਘ ਪੰਚ, ਬਾਵਾ ਜੀ, ਹੈੱਡ ਗ੍ਰੰਥੀ ਭਾਈ ਜਗਰੂਪ ਸਿੰਘ, ਗੁਰਦੁਆਰਾ ਬੁੱਢਾ ਸਰ ਸਾਹਿਬ ਦੇ ਗ੍ਰੰਥੀ ਭਾਈ ਅਵਤਾਰ ਸਿੰਘ, ਅਮਰਿੰਦਰ ਸਿੰਘ ਦਿਓਲ, ਗੁਰਜੰਟ ਸਿੰਘ, ਰਣਜੋਧ, ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਤਲਵੰਡੀ ਖੁਰਦ ਤੋਂ ਅਜਨਾਲਾ ਇਲਾਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਥਾ ਰਵਾਨਾ ਅਗਲੀ ਖ਼ਬਰ ਕੇਂਦਰ ਤੇ ਰਾਜ ਸਰਕਾਰਾਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਪੈਕੇਜ ਐਲਾਨ ਕਰਨ-ਖ਼ਾਲਸਾ
Ad Position 24