27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸੁਖਾਣਾ ਤੋਂ ਹੜ੍ਹ ਪੀੜਤਾਂ ਲਈ ਦਵਾਈਆਂ ਦੀ ਗੱਡੀ ਰਵਾਨਾ

Ad Position 21
No active advertisement
ਅਜੀਤ ਡੈਸਕ 07-09-2025
ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕ ਬੇ-ਘਰ ਹੋ ਗਏ ਹਨ, ਉੱਥੇ ਹੀ ਰਿਹਾਇਸ਼ੀ ਘਰਾਂ ਤੇ ਜਾਨਵਰਾਂ ਦਾ ਵੀ ਵੱਡੇ ਪੱਧਰ 'ਤੇ ਨੁਕਸਾਨ ਹੋ ਰਿਹਾ ਹੈ | ਜਿਸ ਤਹਿਤ ਪੰਜਾਬ ਦੇ ਵੱਡੀ ਗਿਣਤੀ 'ਚ ਨੌਜਵਾਨ ਤੇ ਸੰਸਥਾਵਾਂ ਵਲੋਂ ਰਾਹਤ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਹੜ੍ਹ ਪੀੜਤ ਇਲਾਕੇ ਅਜਨਾਲਾ ਵਿਖੇ ਲੋਕਾਂ ਦੀ ਮਦਦ ਕਰਨ ਲਈ ਰਾਏਕੋਟ ਦੇ ਨਜ਼ਦੀਕੀ ਪਿੰਡ ਸੁਖਾਣਾ ਤੋਂ ਮੈਡੀਕਲ ਸਹੂਲਤ ਲਈ ਦਵਾਈਆਂ ਦੀ ਗੱਡੀ ਰਵਾਨਾ ਹੋਈ | ਇਸ ਮੌਕੇ ਸਰਪੰਚ ਮਨਜੀਤ ਸਿੰਘ ਸੁਖਾਣਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੀੜਤਾਂ ਦੀ ਮਦਦ ਲਈ ਉਪਰਾਲਾ ਕਰਦਿਆਂ ਮੈਡੀਕਲ ਦਵਾਈਆਂ ਦੀ ਗੱਡੀ ਭੇਜੀ ਗਈ ਹੈ ਤਾਂ ਜੋ ਲੋੜਵੰਦਾਂ ਦੀ ਮਦਦ ਹੋ ਸਕੇ | ਇਸ ਮੌਕੇ ਸਾਬਕਾ ਸਰਪੰਚ ਉਜਾਗਰ ਸਿੰਘ ਸੁਖਾਣਾ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਪੰਚ ਧਨਵੰਤ ਸਿੰਘ, ਪੰਚ ਸੁਖਵਿੰਦਰ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਕਮਲਪ੍ਰੀਤ ਕੌਰ, ਪੰਚ ਕਿਰਨਜੀਤ ਕੌਰ, ਸਾਬਕਾ ਪੰਚ ਪ੍ਰਦੀਪ ਸਿੰਘ, ਸਾਬਕਾ ਪੰਚ ਅਮਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਪਟਨ ਸੰਦੀਪ ਸੰਧੂ ਨੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਸਮੇਂ ਲੋੜਵੰਦਾਂ ਨੂੰ ਵੰਡੀਆਂ ਤਰਪਾਲਾਂ ਅਗਲੀ ਖ਼ਬਰ ਅਮਰੀਕ ਸਿੰਘ ਤਲਵੰਡੀ ਅਧਿਆਪਕ ਦਿਵਸ ਮੌਕੇ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ
Ad Position 24