ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਗੁਰੂਸਰ ਪੰਜੂਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਲੰਮਾ-ਜੱਟਪੁਰਾ ਵਿਖੇ ਪੰਥ ਰਤਨ ਸੰਤ ਅਜਾਇਬ ਸਿੰਘ ਬੋਪਾਰਾਏ ਕਲਾਂ ਵਾਲਿਆਂ ਦੀ 37ਵੀਂ ਬਰਸੀ 'ਤੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਦੀ ਦੇਖ-ਰੇਖ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਚੱਲ ਰਹੀਆਂ ਲੜੀਆਂ ਦੇ ਭੋਗ ਪਾਏ ਗਏ | ਉਪਰੰਤ ਸਜਾਏ ਧਾਰਮਿਕ ਦੀਵਾਨ ਦੌਰਾਨ ਸੰਤ ਗਿਆਨੀ ਭੁਪਿੰਦਰ ਸਿੰਘ ਬੋਪਾਰਾਏ ਕਲਾਂ ਵਾਲਿਆਂ ਵਲੋਂ ਜਿੱਥੇ ਬਰਸੀ ਸਮਾਗਮ ਦੌਰਾਨ ਰੋਜ਼ਾਨਾਂ 6 ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਦੀਆਂ ਕਥਾ-ਵਿਚਾਰਾਂ ਕੀਤੀਆਂ, ਉੱਥੇ ਹੀ ਅਖੀਰਲੇ ਦਿਨ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਤ ਕਰਦਿਆਂ ਆਖਿਆ ਕਿ ਸੰਤ ਬਾਬਾ ਅਜਾਇਬ ਸਿੰਘ ਖ਼ਾਲਸਾ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ 'ਚ ਵਡਮੁੱਲਾ ਯੋਗਦਾਨ ਪਾਇਆ ਹੈ | ਇਸ ਲਈ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਬਾਵਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ, ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਜੱਥਾ ਦਲ ਬਾਬਾ ਬਿਧੀ ਚੰਦ ਸੁਰ ਸਿੰਘ ਵਾਲਾ, ਭਾਈ ਗੋਬਿੰਦਰ ਸਿੰਘ ਆਲਮਪੁਰ, ਭਾਈ ਧਨਜਿੰਦਰ ਸਿੰਘ ਮਾਣੂੰਕੇ, ਭਾਈ ਅੰਮਿ੍ਤਪਾਲ ਸਿੰਘ ਅਨਮੋਲ ਲੁਧਿਆਣਾ, ਭਾਈ ਲਾਲ ਸਿੰਘ ਮਾਛੀਵਾਲ, ਮਹੰਤ ਬਾਬਾ ਜਰਨੈਲ ਸਿੰਘ ਅਖਾੜਾ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਇਸ ਤੋਂ ਇਲਾਵਾ ਕਥਾਵਾਚਕ ਗਿਆਨੀ ਕੁਲਵੰਤ ਸਿੰਘ ਲੁਧਿਆਣਾ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਬੀਬੀ ਹਰਮੀਤ ਕੌਰ ਕਰਨਾਲ ਵਲੋਂ ਕਥਾ-ਵਿਚਾਰਾਂ ਦੀ ਸਾਂਝ ਪਾਉਂਦਿਆ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਗੁਰਦੁਆਰਾ ਪੰਜੂਆਣਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਨੇ ਆਖਿਆ ਕਿ ਸੂਬੇ ਦਾ ਕਾਫ਼ੀ ਹਿੱਸਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਇਸ ਲਈ ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਸਮੇਤ ਸਮੁੱਚੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਬਣਦਾ ਯੋਗਦਾਨ ਪਾਉਣ | ਸਮਾਗਮ ਦੌਰਾਨ ਸੰਤ ਬਲਵੀਰ ਸਿੰਘ ਪੰਜੂਆਣਾ ਸਾਹਿਬ ਵਾਲਿਆਂ ਵਲੋਂ ਪੁੱਜੇ ਸਮੂਹ ਜਥਿਆਂ, ਹੋਰਨਾਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਸਮਾਗਮਾਂ ਦੌਰਾਨ ਸਟੇਜ ਸਕੱਤਰ ਦੀ ਸੇਵਾ ਪਲਵਿੰਦਰ ਸਿੰਘ ਬੋਪਾਰਾਏ ਕਲਾਂ ਤੇ ਬਲਕਾਰ ਸਿੰਘ ਰਾਏਕੋਟ ਵਲੋਂ ਨਿਭਾਈ ਗਈ | ਇਸ ਮੌਕੇ ਬੀਬੀ ਗੁਰਸ਼ਰਨ ਕੌਰ, ਜਪਸਿਮਰਨ ਕੌਰ, ਹਰਜੋਗ ਕੌਰ, ਬਾਬਾ ਗੁਰਦਿਆਲ ਸਿੰਘ ਭਿੰਡਰ, ਗਿਆਨੀ ਕੁਲਵੰਤ ਸਿੰਘ ਲੁਧਿਆਣਾ, ਗਿਆਨੀ ਅਵਤਾਰ ਸਿੰਘ ਕਿਸ਼ਨਗੜ੍ਹ ਛੰਨਾਂ, ਗਿਆਨੀ ਗੁਰਮੁੱਖ ਸਿੰਘ ਕਿਸ਼ਨਗੜ੍ਹ ਛੰਨਾਂ, ਬਲਵੀਰ ਸਿੰਘ ਢਿੱਲੋਂ, ਗੁਰਚਰਨ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ), ਨੰਬਰਦਾਰ ਜਰਨੈਲ ਸਿੰਘ, ਭਾਈ ਲਖਵੀਰ ਸਿੰਘ ਬਿੱਟੂ, ਗਿਆਨੀ ਭਾਗ ਸਿੰਘ, ਡਾ: ਬੇਅੰਤ ਸਿੰਘ ਲੰਮਾ, ਭਾਈ ਜੋਬਨਪ੍ਰੀਤ ਸਿੰਘ, ਭਾਈ ਸੁੱਖਪ੍ਰੀਤ ਸਿੰਘ, ਜਗਦੇਵ ਸਿੰਘ ਜੱਗਾ, ਕਾਕਾ ਸਿੰਘ, ਭੋਲਾ ਸਿੰਘ, ਯੁਵਰਾਜ ਸਿੰਘ ਗਰੇਵਾਲ, ਅੰਮਿ੍ਤਪਾਲ ਸਿੰਘ ਲੰਮਾ, ਚਰਨ ਸਿੰਘ ਮਾਹੀ ਹਾਜ਼ਰ ਸਨ |