18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਐੱਸ.ਜੀ.ਜੀ. ਗਰਲਜ਼ ਕਾਲਜ ਰਾਏਕੋਟ ਵਿਖੇ ਸਿਹਤ ਸੰਬੰਧੀ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 22-09-2025
ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਐੱਨ.ਐੱਸ.ਐੱਸ ਯੂਨਿਟ ਵੱਲੋਂ ਪਿ੍ੰਸੀਪਲ ਡਾ.ਰਜਨੀ ਬਾਲਾ ਦੀ ਯੋਗ ਅਗਵਾਈ ਹੇਠ ਸਿਹਤ ਸਬੰਧੀ ਲੈਕਚਰ ਕਰਵਾਇਆ ਗਿਆ | ਜਿਸ ਵਿੱਚ ਫੋਰਟਿਸ ਹਸਪਤਾਲ ਤੋਂ ਔਰਤਾਂ ਰੋਗਾਂ ਦੀ ਮਾਹਿਰ ਡਾ. ਅਮਾਨਤ ਸਿੱਧੂ ਛੀਨਾ ਵਲੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਡਾ. ਅਮਾਨਤ ਸਿੱਧੂ ਛੀਨਾ ਦਾ ਕਾਲਜ ਪਿ੍ੰਸੀਪਲ ਡਾ. ਰਜਨੀ ਬਾਲਾ ਤੇ ਸਟਾਫ਼ ਵਲੋਂ ਫੁੱਲਾਂ ਦੇ ਗੁਲਦਸਤੇ ਨਾਲ ਭਰਵਾਂ ਸਵਾਗਤ ਕੀਤਾ ਗਿਆ | ਉਨ੍ਹਾਂ ਨੇ ਆਪਣੇ ਲੈਕਚਰ ਦੌਰਾਨ ਵਿਦਿਆਰਥਣਾਂ ਨੂੰ ਔਰਤਾਂ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਤੋਂ ਬਚਾਅ ਦੇ ਨੁਸਖੇ ਦੱਸੇ | ਉਨ੍ਹਾਂ ਦੱਸਿਆ ਕਿ ਛੋਟੀਆਂ-ਛੋਟੀਆਂ ਗਲਤੀਆਂ ਨਾਲ ਵੱਡੇ ਰੋਗ ਲੱਗ ਜਾਂਦੇ ਹਨ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਾਨੂੰ ਸਮੇਂ-ਸਮੇਂ 'ਤੇ ਚੈੱਕਅੱਪ ਕਰਵਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਨਿਰੋਗ ਰਹਿ ਸਕੀਏ | ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥਣਾਂ ਨੇ ਆਪਣੀ ਸਮੱਸਿਆਵਾਂ ਬਾਰੇ ਡਾ. ਅਮਾਨਤ ਸਿੱਧੂ ਛੀਨਾ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਲ ਕੀਤੀ | ਇਸ ਸਮੇਂ ਡਾ. ਅਮਾਨਤ ਨੂੰ ਆਪਣੇ ਕੀਮਤੀ ਵਿਚਾਰ ਸ਼ਾਂਝੇ ਕਰਨ 'ਤੇ ਸੰਸਥਾ ਵਲੋਂ ਟਰਾਫ਼ੀ ਦੇ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਐੱਨ.ਐੱਸ.ਐੱਸ ਯੂਨਿਟ ਵੱਲੋਂ ਕੀਤੇ ਗਏ ਉਪਰਾਲੇ ਦੀ ਕਾਲਜ ਮੈਨੇਜਮੈਂਟ ਕਮੇਟੀ ਦੇ ਸਕੱਤਰ ਸ੍ਰੀ ਰਜਿੰਦਰ ਕੌੜਾ ਵਲੋਂ ਸ਼ਲਾਘਾ ਕੀਤੀ ਗਈ | ਇਸ ਸਮੇਂ ਐੱਨ.ਐਸ.ਐਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਮੈਡਮ ਸਤਵੀਰ ਕੌਰ, ਅਸਿਸਟੈਂਟ ਮੈਡਮ ਜਸਮੀਤ ਕੌਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕਰਨ ਲਈ ਪ੍ਰੇਰਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਰੋਹਿਨ-ਰਾਜਦੀਪ ਟੋਲ ਪਲਾਜ਼ਾ ਕਿਸਾਨ ਜਥੇਬੰਦੀਆਂ ਨੇ ਤੀਜੇ ਦਿਨ ਵੀ ਬੰਦ ਰੱਖਿਆ ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਕੀਤੇ ਰਾਹਤ ਕਾਰਜ ਨਾਕਾਫੀ-ਹਰਪ੍ਰਤਾਪ ਸਿੰਘ ਅਜਨਾਲਾ
Ad Position 24