18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜਥੇਦਾਰ ਤਲਵੰਡੀ ਦੇ ਬਰਸੀ ਸਮਾਗਮ 'ਚ ਸਹਿਯੋਗ ਦੇਣ ਵਾਲੇ ਅਕਾਲੀ ਵਰਕਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 22-09-2025
ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਜਥੇਦਾਰ ਜਗਦੇਵ ਸਿੰਘ ਤਲਵੰਡੀ (ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ) ਦਾ ਬੀਤੇ ਦਿਨੀਂ 11ਵਾਂ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ | ਇਸ ਮੌਕੇ ਉਨ੍ਹਾਂ ਦੇ ਸਪੁੱਤਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਬਰਸੀ ਸਮਾਗਮ 'ਚ ਸਹਿਯੋਗ ਦੇਣ ਵਾਲੇ ਸਮੂਹ ਅਕਾਲੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਸਦਕਾ ਬਰਸੀ ਸਮਾਗਮ ਸਫ਼ਲਤਾਪੂਰਵਕ ਨੇਪਰੇ ਚੜਿ੍ਹਆ ਹੈ | ਉਨ੍ਹਾਂ ਹਲਕਾ ਰਾਏਕੋਟ ਸਮੇਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਪੁੱਜੇ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਸਮੇਂ ਸਿਰ ਸਮਾਗਮ ਵਿੱਚ ਸ਼ਿਰਕਤ ਕਰਕੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਆਸ ਪ੍ਰਗਟਾਈ ਕਿ ਅੱਗੇ ਵੀ ਉਨ੍ਹਾਂ ਨੂੰ ਅਕਾਲੀ ਵਰਕਰਾਂ ਤੋਂ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਮੀਂਹ ਪ੍ਰਭਾਵਿਤ ਪਰਿਵਾਰ ਨੂੰ ਦਿੱਤੀ ਇਯਾਲੀ ਵਲੋਂ ਮਾਲੀ ਮਦਦ ਤੇ ਘਰ ਬਣਾਉਣ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਰੋਹਿਨ-ਰਾਜਦੀਪ ਟੋਲ ਪਲਾਜ਼ਾ ਕਿਸਾਨ ਜਥੇਬੰਦੀਆਂ ਨੇ ਤੀਜੇ ਦਿਨ ਵੀ ਬੰਦ ਰੱਖਿਆ
Ad Position 24