18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਭਗਵੰਤ ਮਾਨ ਦੀ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਬੁਰ੍ਹੀ ਤਰ੍ਹਾਂ ਫੇਲ੍ਹ-ਜਥੇਦਾਰ ਚਕਰ

Ad Position 21
No active advertisement
ਅਜੀਤ ਡੈਸਕ 22-09-2025
ਹਠੂਰ, 21 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਇੰਟਰਨੈਸ਼ਨਲ ਪੰਥਕ ਦਲ ਦੇ ਪੰਜਾਬ ਪ੍ਰਧਾਨ ਜਥੇਦਾਰ ਹਰਚੰਦ ਸਿੰਘ ਚਕਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕਰਦੀ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਕਿਸਾਨਾਂ ਨੂੰ ਕੁਦਰਤੀ ਆਫ਼ਤਾਂ ਆਉਣ ਦੌਰਾਨ ਚਾਹੇ ਮੁਰਗੀ, ਬੱਕਰੀ ਮਰੇ ਜਾਂ ਝੋਨੇ ਦੀ ਫ਼ਸਲ ਖ਼ਰਾਬ ਹੋਣ 'ਤੇ ਦੁਬਾਰਾ ਕੱਦੂ ਕਰਨ ਤੱਕ ਦੇ ਪੈਸੇ ਉਨ੍ਹਾਂ ਦੀ ਸਰਕਾਰ ਬਿਨਾਂ ਗਿਰਦਾਵਰੀ ਕੀਤੇ ਕਿਸਾਨਾਂ ਦੇ ਖ਼ਾਤਿਆਂ 'ਚ ਪਾ ਦਿੱਤੇ ਜਾਇਆ ਕਰਨਗੇ, ਪ੍ਰੰਤੂ ਸਰਕਾਰ ਬਣਨ ਤੋਂ ਇਕ ਸਾਲ ਬਾਅਦ ਹੀ 2023 ਅਤੇ ਹੁਣ 2025 'ਚ ਆਈਆਂ ਕੁਦਰਤੀ ਆਫ਼ਤ ਕਾਰਨ ਆਏ ਹੜ੍ਹ ਨਾਲ ਅੱਧਾ ਪੰਜਾਬ ਪਾਣੀ 'ਚ ਡੁੱਬ ਗਿਆ ਹੈ | ਪ੍ਰੰਤੂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਨੂੰ ਛੱਡ ਕੇ ਬਾਕੀ ਕਿੱਧਰੇ ਨਜ਼ਰ ਨਹੀਂ ਆਏ | ਜਥੇਦਾਰ ਚਕਰ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ 'ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਸਮਾਜ ਸੇਵੀ ਸੰਸਥਾਵਾਂ, ਕੁਝ ਕਲਾਕਾਰਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਨਾਲ-ਨਾਲ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਸਵੀਰ ਸਿੰਘ ਰੋਡੇ ਵਲੋਂ ਵੱਖ-ਵੱਖ ਪਿੰਡਾਂ 'ਚ ਮੈਡੀਕਲ ਕੈਂਪ ਅਤੇ ਲੰਗਰ ਲਗਾਏ ਹੋਏ ਹਨ ਅਤੇ ਪਸ਼ੂਆਂ ਲਈ ਤੂੜੀ ਅਤੇ ਚਾਰੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਪ੍ਰੀਤਮ ਕੌਰ ਨਮਿਤ ਦੇਹੜਕਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਸਿਆ ਦਾ ਦਿਹਾੜਾਮਨਾਇਆ
Ad Position 24