ਭੂੰਦੜੀ, 21 ਸਤੰਬਰ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਅਤੇ ਬਲਾਕ ਸਿੱਧਵਾਂ ਬੇਟ ਦੇ ਖੇਤੀਬਾੜੀ ਅਫਸਰ ਡਾ. ਧੰਨਰਾਜ ਦੀ ਅਗਵਾਈ 'ਚ ਹਲਕਾ ਦਾਖਾ ਦੇ ਅਧੀਨ ਬਲਾਕ ਸਿੱਧਵਾਂ ਬੇਟ ਦੇ ਪਿੰਡ ਰਾਊਵਾਲ ਵਿਖੇ ਡਾ. ਸ਼ੇਰਅਜੀਤ ਸਿੰਘ ਮੰਡ ਖੇਤੀਬਾੜੀ ਵਿਸਥਾਰ ਅਫ਼ਸਰ ਵਲੋਂ ਕਰਾਪ ਰੈਜੀਡਿਊ ਮੈਨੇਜਮੈਂਟ ਅਧੀਨ ਆਈ.ਈ.ਸੀ ਕੰਪੋਨੈਂਟ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕਿਸਾਨ ਭਰਾਵਾਂ ਨੂੰ ਸੰਬੋਧਨ ਕਰਦਿਆਂ ਡਾ. ਸ਼ੇਰਅਜੀਤ ਸਿੰਘ ਮੰਡ ਵਲੋਂ ਇਸ ਕੈਪ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਜਿਵੇਂ ਕਿ ਇਕ ਟਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦੇ ਹਾਂ ਤਾਂ 400 ਕਿਲੋਗ੍ਰਾਮ ਜੈਪਕ ਕਾਰਬਨ, 5.5 ਕਿਲੋਗ੍ਰਾਮ ਨਾਈਟਰੋਜਨ, 2.3 ਕਿਲੋਗ੍ਰਾਮ ਫਾਸਫੋਰਸ, 25 ਕਿਲੋਗ੍ਰਾਮ ਪੋਟਾਸ, 1.2 ਕਿਲੋ ਗ੍ਰਾਮ ਸਲਫਰ ਦਾ ਨੁਕਸਾਨ ਹੋ ਜਾਂਦਾ ਹੈ | ਜੋ ਕਿ ਸਾਡੀ ਜ਼ਮੀਨ ਵਿਚ ਕਈ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ | ਜੇਕਰ ਅਸੀਂ ਖੇਤਾਂ ਵਿਚ ਪਰਾਲੀ ਨੂੰ ਖੇਤਾਂ ਵਿੱਚ ਵਾਹੁੰਦੇ ਹਾਂ ਉੱਥੇ ਸਾਡੀ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਹਰਲੀਨ ਕੌਰ, ਵਰਿੰਦਰ ਸਿੰਘ ਮਾਨਵ ਵਿਕਾਸ ਸੰਸਥਾ ਦੇ ਸੁਪਰਵਾਈਜ਼ਰ, ਬਲਜਿੰਦਰ ਸਿੰਘ ਭੂੰਦੜੀ ਮਾਨਵ ਵਿਕਾਸ ਸੰਸਥਾ, ਪਰਮਿੰਦਰ ਸਿੰਘ ਦਿਓਲ, ਬਲਦੇਵ ਸਿੰਘ ਬਲਵੰਤ ਸਿੰਘ, ਜਸਵੀਰ ਸਿੰਘ ਸਰਪੰਚ ਦਲਜੀਤ ਸਿੰਘ, ਪਿ੍ਥੀਪਾਲ ਸਿੰਘ ਸੁਰਜੀਤ ਸਿੰਘ ਗੋਰਸੀਆ, ਪ੍ਰਧਾਨ ਬਲਵੀਰ ਸਿੰਘ, ਜੋਗਿੰਦਰ ਸਿੰਘ, ਜਗਜੀਤ ਸਿੰਘ, ਸੁਖਵਿੰਦਰ ਸਿੰਘ ਪੈਂਟਾ, ਜਗਤਾਰ ਸਿੰਘ, ਗੁਰਨਾਮ ਸਿੰਘ, ਬਲਵੰਤ ਸਿੰਘ, ਗੁਰਦੇਵ ਸਿੰਘ, ਪਿਸੌਰਾ ਸਿੰਘ, ਸੁਖਮਿੰਦਰ ਸਿੰਘ, ਦਰਸ਼ਨ ਸਿੰਘ, ਪ੍ਰਧਾਨ ਜਸਵੀਰ ਸਿੰਘ, ਬਚਿੱਤਰ ਸਿੰਘ ਥਾਣੇਦਾਰ, ਬਲਰਾਜ ਸਿੰਘ, ਵਰਿੰਦਰ ਸਿੰਘ, ਦਲਜਿੰਦਰ ਸਿੰਘ ਜੱਗਾ, ਰਜਿੰਦਰ ਸਿੰਘ, ਅਮਰਪਾਲ ਸਿੰਘ, ਹਰਪ੍ਰੀਤ ਸਿੰਘ ਮਾਨਵ ਵਿਕਾਸ ਸੰਸਥਾ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |