17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜ਼ਿਲ੍ਹਾ ਪ੍ਰਧਾਨ ਪਰਮਜੀਤ ਢਿੱਲੋਂ ਨੇ ਹੇਡੋਂ ਬੇਟ ਵਿਖੇ ਲਗਾਏ ਕੈਂਪ 'ਚ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 22-09-2025
ਮਾਛੀਵਾੜਾ ਸਾਹਿਬ, 21 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਹੇਡੋਂ ਬੇਟ ਵਿਖੇ ਗਿਆਨੀ ਭਗਤ ਸਿੰਘ (ਜੀ. ਐੱਸ. ਆਟੋ) ਦੇ 101ਵੇਂ ਜਨਮ ਦਿਨ 'ਤੇ ਅੱਖਾਂ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ¢ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ ¢ ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲਗਾਉਣੇ ਜ਼ਰੂਰੀ ਹਨ ਤਾਂ ਜੋ ਕਿ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ¢ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਸੁੱਖੀ ਹੇਡੋਂ ਤੇ ਪਰਮਜੀਤ ਸਿੰਘ ਨੇ ਦੱਸਿਆ ਕਿ ਅੱਖਾਂ ਦੇ ਚੈੱਕਅਪ ਕੈਂਪ ਵਿਚ 20 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਅਤੇ ਲੋੜਵੰਦ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ¢ ਇਸ ਤੋਂ ਇਲਾਵਾ ਖ਼ੂਨਦਾਨ ਕੈਂਪ ਵਿਚ 38 ਵਿਅਕਤੀਆਂ ਨੇ ਖ਼ੂਨਦਾਨ ਕੀਤਾ¢ ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਨੰਬਰਦਾਰ ਸ਼ੈਰੀ ਬੁਰਜ, ਰਣਜੋਧ ਸਿੰਘ ਜੀ. ਐੱਸ. ਆਟੋ ਲੁਧਿਆਣਾ, ਅਮਰੀਕ ਸਿੰਘ, ਮਹਿੰਦਰ ਸਿੰਘ, ਚਮਨ ਲਾਲ, ਜਸਪਾਲ ਸਿੰਘ, ਰਵਿੰਦਰ ਸਿੰਘ, ਸੰਜੀਵ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਐੱਸ. ਸੀ./ਬੀ. ਸੀ. ਅਧਿਆਪਕ ਯੂਨੀ. ਪੰਜਾਬ ਦੀ ਸਿੱਖਿਆ ਸਕੱਤਰ ਨਾਲ ਮੀਟਿੰਗ • ਅਨੇਕਾਂ ਸੁਹਿਰਦ ਮਸਲੇ ਵਿਚਾਰੇ ਅਗਲੀ ਖ਼ਬਰ ਪਿੰਡ ਰਾਊਵਾਲ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24