05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਖੇਤੀਬਾੜੀ ਸੰਬੰਧੀ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 23-09-2025

ਭੂੰਦੜੀ, 22 ਸਤੰਬਰ (ਕੁਲਦੀਪ ਸਿੰਘ ਮਾਨ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪਿੰਡ ਸੰਗਤਪੁਰਾ ਵਿਚ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਵਿਚ ਵਿਦਿਆਰਥੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਭਰਪੂਰ ਜਾਣਕਾਰੀ ਦਿੱਤੀ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਖੇਤਾਂ ਵਿਚ ਪਰਾਲੀ ਨੂੰ ਖੇਤਾਂ ਵਿਚ ਵਾਹੁੰਦੇ ਹਾਂ ਉੱਥੇ ਸਾਡੀ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ, ਸਾਡੇ ਮਿੱਤਰ ਕੀੜੇ ਜੀਵ-ਜੰਤੂ ਜਿਉਂਦੇ ਰਹਿੰਦੇ ਹਨ ਅਤੇ ਖੇਤਾਂ ਵਿਚ ਰੇਹਾਂ-ਸਪਰੇ ਦੇ ਖਰਚੇ ਘੱਟਦੇ ਹਨ ਅਤੇ ਫ਼ਸਲ ਦਾ ਝਾੜ ਵੱਧ ਨਿਕਲਦਾ ਹੈ | ਇਸ ਮੌਕੇ ਪ੍ਰਧਾਨ ਗੁਰਬਿੰਦਰ ਸਿੰਘ ਬਿੰਦਰ ਮਨੀਲਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਸ਼ਬਦ ਕਹੇ ਤੇ ਵਿਦਿਆਰਥੀਆਂ ਦੀ ਇਸ ਕੋਸ਼ਿਸ਼ ਦੀ ਸਰਾਹਨਾ ਕੀਤੀ ਗਈ | ਇਸ ਮੌਕੇ ਅਧਿਆਪਕਾ ਡਾ. ਵਿਪਿਨ ਕੁਮਾਰ ਰਾਮਪਲ (ਮੁੱਖੀ ਵਿਭਾਗ) ਅਤੇ ਡਾ. ਮਨਮੀਤ ਕੌਰ ਆਦਿ ਨੇ ਕਿਹਾ ਕਿ ਅੱਗ ਲਗਾਉਣ ਨਾਲ ਜ਼ਹਿਰੀਲੀਆਂ ਗੈਸਾਂ ਪੈਦਾ ਹੋ ਜਾਂਦੀਆਂ ਹਨ, ਜਿਵੇਂ ਕਿ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਨਾਈਟਿ੍ਕ ਐਕਸਾਈਡ ਜੋ ਮਨੁੱਖੀ ਸਿਹਤ ਲਈ ਜੀਵ-ਜੰਤੂਆਂ 'ਤੇ ਮਾੜਾ ਅਸਰ ਕਰਦੀਆਂ ਹਨ ਅਤੇ ਅਨੇਕਾਂ ਬਿਮਾਰੀਆਂ ਨੂੰ ਸੱਦਾ ਦੇ ਦਿੰਦੀਆਂ ਹਨ | ਇਸ ਮੌਕੇ ਗਗਨਦੀਪ ਸ਼ਰਮਾ, ਹਿੰਦਪਾਲ, ਹਰਸ਼ਵਰਧਨ, ਗੁਰਸ਼ਰਨ, ਸਿੱਖਰਾਜ ਸਿੰਘ, ਨਿਖਿਲ, ਸਹਜਦੀਪ ਸਿੰਘ, ਨਰਿੰਦਰ ਸਿੰਘ, ਆਦਿਤਯ, ਨੰਦੀਨੀ ਦੁੱਗਲ, ਤਮੰਨਾ, ਮਮਤਾ, ਹੁਸਨ, ਲਿਪਕਸ਼ੀ, ਕੋਮਲ, ਕੋਮਲਦੀਪ, ਗਗਨਦੀਪ ਕੌਰ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਲਈ ਕੈਪਟਨ ਸੰਧੂ ਨੇ ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਦਾਖਾ ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ 2 ਨੌਜਵਾਨ ਗਿ੍ਫ਼ਤਾਰ
Ad Position 24
No active advertisement